ਚਾਰ ਕਿਲੋ ਚੂਰਾ-ਪੋਸਤ ਸਣੇ ਇਕ ਔਰਤ ਗ੍ਰਿਫ਼ਤਾਰ

06/12/2021 5:38:21 PM

ਜਲੰਧਰ (ਮਾਹੀ)- ਥਾਣਾ ਮਕਸੂਦਾਂ ਦੀ ਪੁਲਸ ਨੇ ਚਾਰ ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਔਰਤ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮਕਸੂਦਾਂ ਕੰਵਰਜੀਤ ਸਿੰਘ ਬੱਲ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਪਿੰਡ ਨੂਰਪੁਰ ਤੋਂ ਪਿੰਡ ਕੋਟਲਾ ਸ਼ੇਖੇ ਵੱਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਔਰਤ ਨੂਰਪੁਰ ਵੱਲੋਂ ਪੈਦਲ ਆ ਰਹੀ ਸੀ, ਜਿਸ ਦੇ ਹੱਥ ਵਿੱਚ ਮੋਮੀ ਲਿਫ਼ਾਫ਼ਾ ਫੜਿਆ ਹੋਇਆ ਸੀ।

ਨਣਦੋਈਏ ਦੀ ਇਸ ਕਰਤੂਤ ਨਾਲ ਉੱਡੇ ਪਰਿਵਾਰ ਦੇ ਹੋਸ਼, ਵਿਆਹੁਤਾ ਦੀਆਂ ਅਸ਼ਲੀਲ ਤਸਵੀਰਾਂ ਬਣਾ ਕੇ ਕੀਤਾ ਇਹ ਕਾਰਾ

ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਮੱਕੀ ਦੇ ਖੇਤਾਂ ਵੱਲ ਭੱਜ ਗਈ ਅਤੇ ਆਪਣੇ ਹੱਥ ਵਿੱਚ ਫੜਿਆ ਮੋਮੀ ਲਿਫ਼ਾਫ਼ਾ ਮੱਕੀ ਦੇ ਖੇਤਾਂ ਵਿੱਚ ਸੁੱਟ ਦਿੱਤਾ। ਉਸ ਦਾ ਪਿੱਛਾ ਕਰ ਰਹੇ ਲੇਡੀਜ਼ ਸਿਪਾਹੀ ਕੰਵਰਜੀਤ ਕੌਰ ਅਤੇ ਪੁਲਸ ਪਾਰਟੀ ਵੱਲੋਂ ਉਸ ਔਰਤ ਨੂੰ ਕਾਬੂ ਕੀਤਾ ਗਿਆ। ਜੋ ਲਿਫ਼ਾਫ਼ਾ ਉਸ ਔਰਤ ਵੱਲੋਂ ਮੱਕੀ ਦੇ ਖੇਤ ਵਿੱਚ ਸੁੱਟਿਆ ਸੀ, ਉਸ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ ਡੋਡੇ ਚੂਰਾ ਪੋਸਤ ਬਰਾਮਦ ਹੋਏ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਉਸ ਔਰਤ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਅਕਾਲੀ-ਬਸਪਾ ਗਠਜੋੜ 'ਤੇ ਸੰਸਦ ਮੈਂਬਰ ਜਸਬੀਰ ਡਿੰਪਾ ਦੀ ਚੁਟਕੀ, ਦੱਸਿਆ-ਡੁੱਬਦੇ ਨੂੰ ਤਿਣਕੇ ਦਾ ਸਹਾਰਾ

ਐੱਸ. ਐੱਚ. ਓ. ਮਕਸੂਦਾਂ ਕੰਵਰਜੀਤ ਸਿੰਘ ਬੱਲ ਨੇ ਦੱਸਿਆ ਕਿ ਇਸ ਔਰਤ ਦੀ ਪਛਾਣ ਰਾਣੀ ਪਤਨੀ ਸੁਰਜੀਤ ਸਿੰਘ ਵਾਸੀ ਭੂਤ ਕਾਲੋਨੀ ਨੰਗਲ ਸਲੇਮਪੁਰ ਥਾਣਾ ਮਕਸੂਦਾਂ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਔਰਤ ਬਹੁਤ ਲੰਮੇ ਸਮੇਂ ਤੋਂ ਇਲਾਕੇ ਦੇ ਆਸ ਪਾਸ ਦੇ ਪਿੰਡਾਂ ਵਿੱਚ ਡੋਡੇ ਚੂਰਾ ਪੋਸਤ ਵੇਚਣ ਦਾ ਕੰਮ ਕਰਦੀ ਸੀ। ਇਸ ਦੇ ਖ਼ਿਲਾਫ਼ ਪਹਿਲਾਂ ਵੀ ਡਿਵੀਜ਼ਨ ਨੰਬਰ ਸੱਤ ਵਿਚ ਐੱਨ. ਡੀ. ਪੀ. ਐੱਸ. ਦਾ ਮੁਕੱਦਮਾ ਦਰਜ ਹੈ।

ਇਹ ਵੀ ਪੜ੍ਹੋ: ਜਲੰਧਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਤੈਸ਼ 'ਚ ਆਏ ਪਤੀ ਨੇ ਕੀਤੀ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri