ਹੇਰੋਇਨ ਸਮੇਤ ਇਕ ਔਰਤ ਨੂੰ ਟਾਂਡਾ ਪੁਲਸ ਨੇ ਕੀਤਾ ਗ੍ਰਿਫ਼ਤਾਰ

12/08/2021 10:58:12 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼)- ਟਾਂਡਾ ਪੁਲਸ ਦੀ ਟੀਮ ਨੇ ਟਾਂਡਾ ਪੁਲੀ ਨਜ਼ਦੀਕ ਇਕ ਔਰਤ ਨੂੰ ਹੇਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਐੱਸ. ਆਈ. ਦਿਲਬਾਗ ਸਿੰਘ ਦੀ ਟੀਮ ਵੱਲੋ ਗਸ਼ਤ ਦੌਰਾਨ ਕਾਬੂ ਕੀਤੀ ਗਈ ਮੁਲਜ਼ਮ ਦੀ ਪਛਾਣ ਕੁਲਜੀਤ ਕੌਰ ਪਤਨੀ ਵਿਜੇ ਕੁਮਾਰ ਵਾਸੀ ਚੰਡੀਗੜ ਕਲੋਨੀ ਟਾਂਡਾ ਦੇ ਰੂਪ ਵਿੱਚ ਹੋਈ ਹੈ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 13 ਗ੍ਰਾਮ ਹੇਰੋਇਨ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂਬ ਕਰ ਦਿੱਤੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਉਸ ਦੀ ਨਸ਼ੇ ਸਬੰਧੀ ਸਪਲਾਈ ਲਾਈਨ ਕੀ ਸੀ। 

shivani attri

This news is Content Editor shivani attri