ਸ਼ਰਾਬ ਦੀਆਂ 12 ਪੇਟੀਆਂ ਸਣੇ ਔਰਤ ਗ੍ਰਿਫ਼ਤਾਰ

Sunday, Jul 21, 2024 - 03:09 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਗੁਪਤਾ,ਜਸਵਿੰਦਰ )- ਟਾਂਡਾ ਪੁਲਸ ਨੇ ਪਿੰਡ ਦੇਹਰੀਵਾਲ ਵਿਖੇ ਇਕ ਔਰਤ ਨੂੰ ਸ਼ਰਾਬ ਦੀਆਂ 12 ਪੇਟੀਆ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਿੰਦਰ ਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਏ. ਐੱਸ. ਆਈ. ਨਰਿੰਦਰ ਸਿੰਘ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਮੁਲਜ਼ਮ ਦੀ ਪਛਾਣ ਦਵਿੰਦਰ ਕੌਰ ਪਤਨੀ ਸੁਰਿੰਦਰ ਕੁਮਾਰ ਵਾਸੀ ਦੇਹਰੀਵਾਲ ਦੇ ਰੂਪ ਵਿਚ ਹੋਈ ਹੈ। 

ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਟੀਮ ਅੱਡਾ ਸਰਾਂ ਵੱਲ ਗਸ਼ਤ ਕਰ ਰਹੀ ਸੀ ਤਾਂ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਔਰਤ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੀ ਹੈ ਅਤੇ ਹੁਣ ਰੇਡ ਕਰਨ 'ਤੇ ਸ਼ਰਾਬ ਸਮੇਤ ਕਾਬੂ ਆ ਸਕਦੀ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਟੀਮ ਨੇ ਛਾਪੇਮਾਰੀ ਕਰਕੇ ਔਰਤ ਨੂੰ ਸ਼ਰਾਬ ਸਣੇ ਗ੍ਰਿਫਤਾਰ ਕਰ ਲਿਆ। ਮੁਲਜ਼ਮ ਔਰਤ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- MP ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਤੇ ਸਾਥੀ ਲਵਪ੍ਰੀਤ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News