12 ਕਿੱਲੋ ਚੂਰਾ ਪੋਸਤ ਸਣੇ ਔਰਤ ਗ੍ਰਿਫ਼ਤਾਰ

Monday, Jun 08, 2026 - 05:28 PM (IST)

12 ਕਿੱਲੋ ਚੂਰਾ ਪੋਸਤ ਸਣੇ ਔਰਤ ਗ੍ਰਿਫ਼ਤਾਰ

ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਜਾਜਾ ਦੀਆ ਕਲੋਨੀਆਂ ਨੇੜਿਓਂ 1 ਔਰਤ ਨੂੰ 12 ਕਿੱਲੋ ਡੋਡੇ ਚੂਰਾ ਪੋਸਤ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮੁੱਖ ਸਿਪਾਹੀ ਜਸਪ੍ਰੀਤ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਹੋਈ ਹੈ। 

ਇਹ ਵੀ ਪੜ੍ਹੋ: Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ ਹੁਕਮ ਜਾਰੀ

ਉਨ੍ਹਾਂ ਦੱਸਿਆ ਕਿ ਜਦੋਂ ਟੀਮ ਗਸ਼ਤ ਕਰ ਰਹੀ ਸੀ ਤਾਂ ਜੋਤੀ ਪਤਨੀ ਬਲਵਿੰਦਰ ਸਿੰਘ ਵਾਸੀ ਜਾਜਾ ਕਾਲੋਨੀ ਨੂੰ ਚੂਰਾ ਪੋਸਤ ਸਣੇ ਕਾਬੂ ਕੀਤਾ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਚੂਰਾ ਪੋਸਤ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ। ਇਸੇ ਤਰ੍ਹਾਂ ਪਿੰਡ ਟਾਹਲੀ ਵਾਸੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਨਸ਼ਾ ਛਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ, ਐਡਵਾਈਜ਼ਰੀ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News