15 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਔਰਤ ਗ੍ਰਿਫ਼ਤਾਰ

10/05/2023 5:45:01 PM

ਬੰਗਾ (ਰਾਕੇਸ਼ ਅਰੋੜਾ)-ਥਾਣਾ ਸਦਰ ਪੁਲਿਸ ਦੁਆਰਾ 15 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇਕ ਅੋਰਤ ਨੂੰ ਕਾਬੂ ਕਰ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਪਿੰਡ ਲੱਖਪੁਰ ਤੋਂ ਹੁੰਦੇ ਹੋਏ ਪਿੰਡ ਲੰਗੇਰੀ ਵੱਲ ਨੂੰ ਜਾ ਰਹੇ ਸਨ। ਉਨ੍ਹਾਂ ਦੱਸਿਆ ਜਿਵੇਂ ਹੀ ਉਹ ਸਮੇਤ ਪੁਲਸ ਪਾਰਟੀ ਲੱਖਪੁਰ ਸ਼ਮਸ਼ਾਨ ਘਾਟ ਤੋਂ 50 ਗਜ਼ ਪਿੱਛੇ ਸੀ ਤਾਂ ਇਕ ਸਾਹਮਣੇ ਪਿੰਡ ਲੰਗੇਰੀ ਸਾਇਡ ਦੀ ਤਰਫੋਂ ਇਕ ਔਰਤ ਸਿਰ 'ਤੇ ਵਜ਼ਨਦਾਰ ਪਲਾਸਟਿਕ ਦਾ ਥੈਲਾ ਚੁੱਕੀ ਆਉਂਦੀ ਵਿਖਾਈ ਦਿੱਤੀ। 

ਉਕਤ ਔਰਤ ਪੁਲਸ ਪਾਰਟੀ ਨੂੰ ਆਉਂਦਾ ਵੇਖ ਘਬਰਾ ਗਈ ਅਤੇ ਆਪਣੇ ਸਿਰ 'ਤੇ ਚੁੱਕਿਆ ਵਜ਼ਨਦਾਰ ਥੈਲਾ ਸੜਕ ਕਿਨਾਰੇ ਵੱਲ ਨੂੰ ਸੁੱਟ ਦਿੱਤਾ ਅਤੇ ਆਪ ਤੇਜ਼ੀ ਨਾਲ ਸੜਕ ਕਿਨਾਰੇ ਤੁਰ ਪਈ। ਉਨਾਂ ਦੱਸਿਆ ਉਨ੍ਹਾਂ ਨੇ ਉਕਤ ਔਰਤ ਨੂੰ ਬਹੁਤ ਹੀ ਚੁਸਤੀ ਨਾਲ ਸ਼ੱਕ ਦੇ ਬਿਨਾਂ ਕਾਬੂ ਕੀਤਾ। ਉਨਾਂ ਦੱਸਿਆ ਸ਼ੁਰੂਆਤੀ ਪੁੱਛ ਪੜਤਾਲ 'ਤੇ ਉਸ ਦੀ ਪਛਾਣ ਜਸਵੀਰ ਕੌਰ ਪਤਨੀ ਬਲਵਿੰਦਰ ਸਿੰਘ ਨਿਵਾਸੀ ਪਿੰਡ ਲੱਖਪੁਰ ਥਾਣਾ ਸਦਰ ਬੰਗਾ ਵੱਜੋਂ ਹੋਈ।

ਇਹ ਵੀ ਪੜ੍ਹੋ: ਫਿਰ ਗਰਮਾਇਆ 'ਕੁੱਲ੍ਹੜ ਪਿੱਜ਼ਾ' ਕੱਪਲ ਦਾ ਮਾਮਲਾ, ਮਹਿਲਾ ਨੇ DC ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਉਨ੍ਹਾਂ ਦੱਸਿਆ ਜਦੋਂ ਉਸ ਦੁਆਰਾ ਸੜਕ ਕਿਨਾਰੇ ਸੁੱਟੇ ਥੈਲਾ ਪਲਾਸਟਿਕ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 15 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਏ। ਜਿਸ ਉਪਰੰਤ ਉਕਤ ਔਰਤ ਨੂੰ ਕਾਬੂ ਕਰਕੇ ਥਾਣੇ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਡੋਡੇ ਚੂਰਾ ਪੋਸਤ ਸਮੇਤ ਕਾਬੂ ਆਈ ਔਰਤ ਨੂੰ ਅੱਜ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: 5 ਸਾਲ ਦੇ ਪੁੱਤ ਦਾ ਸਿਰ ਵੱਢ ਕੇ ਖਾ ਗਈ ਮਾਂ, ਲਾਸ਼ ਦੇ ਕੀਤੇ ਕਈ ਟੁਕੜੇ, ਵਜ੍ਹਾ ਜਾਣ ਹੋਵੋਗੇ ਹੈਰਾਨ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News