2 ਕਿਲੋ ਡੋਡੇ ਤੇ 5200 ਰੁਪਏ ਦੀ ਡਰੱਗ ਮਨੀ ਸਮੇਤ ਮਹਿਲਾ ਗ੍ਰਿਫ਼ਤਾਰ

Friday, Sep 20, 2024 - 06:46 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਔੜ ਦੀ ਪੁਲਸ ਨੇ ਇਕ ਔਰਤ ਨੂੰ ਡੋਡੇ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਥਾਣਾ ਔੜ ਤੋਂ ਪਰਾਗਪੁਰ ਵਾਇਆ ਪਿੰਡ ਲਡੋਆ ਵੱਲ ਜਾ ਰਹੀ ਸੀ ਤਾਂ ਪਿੰਡ ਦੇ ਨਜ਼ਦੀਕ ਆ ਰਹੀ ਇਕ ਔਰਤ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਈ।
ਸ਼ੱਕ ਦੇ ਆਧਾਰ ’ਤੇ ਉਕਤ ਔਰਤ ਦੇ ਕਿੱਟ ਬੈਗ ਦੀ ਜਦੋਂ ਚੈਕਿੰਗ ਕੀਤੀ ਗਈ ਤਾਂ ਉਸ ’ਚੋਂ 2 ਕਿਲੋ ਭੁੱਕੀ ਅਤੇ 5200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਕਾਬੂ ਔਰਤ ਦੀ ਪਛਾਣ ਸਰਬਜੀਤ ਕੌਰ ਉਰਫ਼ ਸੀਮਾ ਵਾਸੀ ਪਰਾਗਪੁਰ ਵਜੋਂ ਹੋਈ ਹੈ। ਐੱਸ. ਆਈ. ਨੇ ਦੱਸਿਆ ਕਿ ਦੋਸ਼ੀ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


shivani attri

Content Editor

Related News