20 ਕਿੱਲੋ ਡੋਡਿਆਂ ਸਮੇਤ ਇਕ ਔਰਤ ਗ੍ਰਿਫ਼ਤਾਰ
Wednesday, Sep 24, 2025 - 03:28 PM (IST)

ਰਾਹੋਂ ( ਪ੍ਰਭਾਕਰ)-ਨਵਾਂਸ਼ਹਿਰ ਦੇ ਐੱਸ. ਐੱਸ. ਪੀ. ਡਾਕਟਰ ਮਹਿਤਾਬ ਸਿੰਘ ਵੱਲੋਂ ਨਸ਼ਾ ਵਿਰੋਧੀ ਚਲਾਈ ਮਹਿਮ ਨੂੰ ਅੱਗੇ ਵਧਾਉਂਦੇ ਹੋਏ ਥਾਣਾ ਰਾਹੋਂ ਦੇ ਐੱਸ. ਐੱਚ. ਓ. ਰਵਨੀਤ ਸਿੰਘ ਬਾਜਵਾ ਅਤੇ ਹੈੱਡ ਕਾਂਸਟੇਬਲ ਚੰਦਨ ਦੀਪ ਸਿੰਘ ਦੇਰ ਰਾਤ ਰਾਹੋਂ ਤੋਂ ਰੇਲਵੇ ਸਟੇਸ਼ਨ ਵੱਲ ਨੂੰ ਜਾ ਰਹੇ ਸੀ ਕਿ ਸਾਹਮਣੇ ਤੋਂ ਇਕ ਔਰਤ ਸਿਰ 'ਤੇ ਚਿੱਟੇ ਰੰਗ ਦਾ ਬੋਰਾ ਚੱਕ ਕੇ ਆ ਰਹੀ ਸੀ। ਔਰਤ ਪੁਲਸ ਦੀ ਗੱਡੀ ਨੂੰ ਵੇਖ ਕੇ ਬੋਰਾ ਸੁਟ ਕੇ ਇਕ ਪਾਸੇ ਨੂੰ ਮੁੜਨ ਲੱਗ ਗਈ ਤਾਂ ਹੈੱਡ ਕਾਂਸਟੇਬਲ ਚੰਦਨ ਦੀਪ ਸਿੰਘ ਨੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 20 ਕਿੱਲੋ ਡੋਡੇ ਬਰਾਮਦ ਹੋਏ। ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਛਾਣ ਕਮਲੇਸ਼ ਕੌਰ ਪਤਨੀ ਓਮ ਪ੍ਰਕਾਸ਼ ਨਿਵਾਸੀ ਸੇਲ ਕਿਆਣਾ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਦੇ ਰੂਪ ਵਿੱਚ ਦੱਸੀ।
ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦਾ ਨਾਮੀ ਜਿਊਲਰ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਇਸ ਦੇ ਖ਼ਿਲਾਫ਼ ਧਾਰਾ 15 ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ। ਐੱਸ. ਐੱਚ. ਓ. ਰਵਨੀਤ ਸਿੰਘ ਬਾਜਵਾ ਨੇ ਇਹ ਵੀ ਦੱਸਿਆ ਕਿ ਅੱਜ ਇਸ ਨੂੰ ਹੈੱਡ ਕਾਂਸਟੇਬਲ ਚੰਦਨ ਦੀਪ ਸਿੰਘ ਨੇ ਨਵਾਂਸ਼ਹਿਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਜੱਜ ਸਾਹਿਬ ਦੇ ਹੁਕਮਾਂ ਅਨੁਸਾਰ ਇਸ ਨੂੰ ਜੇਲ੍ਹ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਰਿਸ਼ਤੇਦਾਰਾਂ ਨੂੰ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8