30 ਕਿਲੋ ਡੋਡਿਆਂ ਨਾਲ ਮਹਿਲਾ ਕਾਬੂ
Tuesday, Dec 17, 2024 - 04:54 PM (IST)
ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਿਟੀ ਬੰਗਾ ਪੁਲਸ ਨੇ ਇਕ ਮਹਿਲਾ ਨੂੰ ਕਾਬੂ ਕਰਕੇ ਉਸ ਦੇ ਕੋਲੋ 30 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕੀਤਾ। ਪੁਲਸ ਨੇ ਕਥਿਤ ਦੋਸ਼ੀ ਮਹਿਲਾ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਸ ਪਾਰਟੀ ਕਾਹਮਾ ਤੋਂ ਹੁੰਦੇ ਹੋਏ ਖਟਕੜ ਖ਼ੁਰਦ ਤੋਂ ਪੁਲੀ ਸੂਆ ਬਾਹੜੋਵਾਲ ਨੂੰ ਜਾ ਰਹੀ ਸੀ ਕਿ ਇਸੇ ਦੌਰਾਨ ਸਾਹਮਣੇ ਤੋਂ ਇਕ ਮਹਿਲਾ ਸਿਰ 'ਤੇ ਵਜਨਦਾਰ ਥੈਲਾ ਲੈ ਕੇ ਆਉਂਦੀ ਵਿਖਾਈ ਦਿੱਤਾ ਜੋਕਿ ਪੁਲਸ ਪਾਰਟੀ ਨੂੰ ਵੇਖ ਕੇ ਖੇਤਾ ਵੱਲ ਨੂੰ ਚੱਲਣ ਲੱਗੀ ਤਾ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਕਤ ਮਹਿਲਾ ਨੂੰ ਕਾਬੂ ਕਰਕੇ ਜਦੋਂ ਉਸ ਦੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਦੇ ਵਿੱਚੋਂ 30 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਹੋਈ। ਪੁਲਸ ਨੇ ਕਥਿਤ ਦੋਸ਼ੀ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕੱਢ ਲਓ ਮੋਟੀਆਂ-ਮੋਟੀਆਂ ਜੈਕਟਾਂ, ਮੌਸਮ ਵਿਭਾਗ ਵੱਲੋਂ ਕੜਾਕੇ ਦੀ ਠੰਡ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8