ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਔਰਤ ਗ੍ਰਿਫ਼ਤਾਰ

07/05/2023 5:14:51 PM

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਣ ਵਾਲੀਆਂ ਗੋਲ਼ੀਆਂ ਸਮੇਤ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮਨਜੀਤ ਲਾਲ ਅਤੇ ਏ. ਐੱਸ. ਆਈ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਤਲਾਸ਼ ’ਚ ਨਵਾਂਸ਼ਹਿਰ ਤੋਂ ਗੜ੍ਹਸ਼ੰਕਰ ਰੋਡ ਵੱਲ ਜਾ ਰਹੀ ਸੀ ਕਿ ਮੁਹੱਲਾ ਕੱਲ੍ਹਰਾ ਦੇ ਨੇੜੇ ਮੌਜੂਦ ਸੀ ਕਿ ਦੂਜੀ ਸਾਈਡ ਤੋਂ ਆ ਰਹੀ ਔਰਤ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਈ ਅਤੇ ਹੱਥ ’ਚ ਫੜਿਆ ਪਲਾਸਟਿਕ ਦਾ ਲਿਫ਼ਾਫ਼ਾ ਸੜਕ ’ਤੇ ਸੁੱਟ ਦਿੱਤਾ।

ਇਹ ਵੀ ਪੜ੍ਹੋ- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਮਸ਼ਹੂਰ ਕਬੱਡੀ ਖਿਡਾਰੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ
ਸ਼ੱਕ ਦੇ ਆਧਾਰ ’ਤੇ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਔਰਤ ਨੂੰ ਕਾਬੂ ਕਰ ਕੇ ਜਦੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਣ ਵਾਲੀਆਂ 35 ਗੋਲ਼ੀਆਂ ਬਰਾਮਦ ਹੋਈਆਂ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੀ ਔਰਤ ਦੀ ਪਛਾਣ ਰੀਨਾ ਰਾਣੀ ਵਾਸੀ ਕੱਲ੍ਹਰਾ ਮੁਹੱਲਾ ਨਵਾਂਸ਼ਹਿਰ ਦੇ ਤੌਰ ’ਤੇ ਕੀਤੀ ਗਈ ਹੈ। ਏ. ਐੱਸ. ਆਈ. ਮਨਜੀਤ ਲਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਔਰਤ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਪੁਲਸ ਹੌਲਦਾਰ ਰਵੀ ਕੁਮਾਰ ਅਤੇ ਨੇਹਾ ਕੁਮਾਰ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ- ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਲਾਡਾਂ ਨਾਲ ਵਿਆਹੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News