ਨਸ਼ੇ ਵਾਲੀਆਂ ਗੋਲ਼ੀਆਂ ਸਣੇ ਔਰਤ ਗ੍ਰਿਫ਼ਤਾਰ
Sunday, Jul 06, 2025 - 07:20 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਗੁਪਤਾ, ਜਸਵਿੰਦਰ)-ਟਾਂਡਾ ਪੁਲਸ ਨੇ ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ .ਪਰਵਿੰਦਰ ਸਿੰਘ ਦੀ ਟੀਮ ਨੇ ਇਹ ਗ੍ਰਿਫ਼ਤਾਰੀ ਕੀਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਟੀਮ ਨੇ ਕਲੋਟੀ ਨਗਰ ਰੋਡ ਸਹਿਬਾਜ਼ਪੁਰ ਮੋੜ ਨੇੜੇ 120 ਨਸ਼ੀਲੀਆਂ ਗੋਲ਼ੀਆਂ ਸਣੇ ਕਾਬੂ ਆਈ ਮੁਲਜ਼ਮ ਦੀ ਪਛਾਣ ਅੰਜੂ ਪਤਨੀ ਪਰਸ਼ੋਤਮ ਲਾਲ ਵਾਸੀ ਮੁਹੱਲਾ ਸਾਂਸੀਆਂ ਟਾਂਡਾ ਦੇ ਰੂਪ ਵਿਚ ਹੋਈ ਹੈ। ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਨਸ਼ੇ ਸਬੰਧੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ ਲੱਗਾ ਪਤਾ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e