ਨਸ਼ੇ ਵਾਲੇ ਪਾਊਡਰ ਸਣੇ ਇਕ ਔਰਤ ਨੂੰ ਟਾਂਡਾ ਪੁਲਸ ਨੇ ਕੀਤਾ ਗ੍ਰਿਫ਼ਤਾਰ

09/12/2021 1:27:14 PM

ਟਾਂਡਾ ਉੜਮੜ (ਪੰਡਿਤ, ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਚੌਟਾਲਾ ਨਜ਼ਦੀਕ ਇਕ ਔਰਤ ਨੂੰ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਐੱਸ. ਆਈ. ਜਸਵੀਰ ਸਿੰਘ ਬਰਾੜ, ਥਾਣੇਦਾਰ ਕੁਲਦੀਪ ਸਿੰਘ, ਜਗਜੀਤ ਸਿੰਘ ਅਤੇ ਸੰਦੀਪ ਕੌਰ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜੀ ਉਰਫ਼ ਮੋਟੋ ਪਤਨੀ ਗੁਰਮੀਤ ਲਾਲ ਵਾਸੀ ਚੌਟਾਲਾ ਦੇ ਰੂਪ 'ਚ ਹੋਈ ਹੈ। 

ਇਹ ਵੀ ਪੜ੍ਹੋ: ‘ਬਾਬੇ ਨਾਨਕ’ ਦੇ ਵਿਆਹ ਪੁਰਬ ਦੇ ਸਬੰਧ ’ਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ ਹੋਇਆ ਨਗਰ ਕੀਰਤਨ

ਪੁਲਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ ਨਸ਼ੇ ਵਾਲਾ 95 ਗ੍ਰਾਮ ਪਾਊਡਰ ਬਰਾਮਦ ਕਰਕੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਇਸ ਮੁਲਜ਼ਮ ਦੀ ਨਸ਼ੇ ਸਬੰਧੀ ਸਪਲਾਈ ਲਾਈਨ ਕੀ ਸੀ। 

ਇਹ ਵੀ ਪੜ੍ਹੋ: ਨੂਰਮਹਿਲ 'ਚ ਖ਼ੂਨ ਨਾਲ ਲਥਪਥ ਮਿਲੀ ਔਰਤ ਦੀ ਲਾਸ਼, ਪੁੱਤ ਤੇ ਨੂੰਹ 'ਤੇ ਕਤਲ ਦਾ ਸ਼ੱਕ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News