ਟਾਂਡਾ ਪੁਲਸ ਵੱਲੋਂ ਹੈਰੋਇਨ ਸਣੇ ਔਰਤ ਕਾਬੂ

08/31/2020 11:45:18 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)— ਟਾਂਡਾ ਪੁਲਸ ਦੀ ਟੀਮ ਨੇ ਚੰਡੀਗੜ੍ਹ ਕਾਲੋਨੀ ਨਜ਼ਦੀਕ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਐੱਸ. ਆਈ. ਸਾਹਿਲ ਚੌਧਰੀ ਅਤੇ ਬਲਵਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੀ ਮੁਲਜ਼ਮ ਦੀ ਪਛਾਣ ਰਾਣੀ ਪਤਨੀ ਜੀਤਾ ਨਿਵਾਸੀ ਚੰਡੀਗੜ੍ਹ ਕਾਲੋਨੀ, ਟਾਂਡਾ ਦੇ ਰੂਪ 'ਚ ਹੋਈ ਹੈ।

ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ (ਵੀਡੀਓ)

ਉਨ੍ਹਾਂ ਦੱਸਿਆ ਕਿ ਗਸ਼ਤ ਕਰ ਰਹੀ ਪੁਲਸ ਦੀ ਟੀਮ ਨੇ ਉਕਤ ਮੁਲਜ਼ਮ ਨੂੰ ਖੱਖ ਰੋਡ 'ਤੇ ਚੰਡੀਗੜ੍ਹ ਕਾਲੋਨੀ ਨਜ਼ਦੀਕ 6.50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਤਾਲਾਬੰਦੀ ਨੇ ਉਜਾੜਿਆ ਪਰਿਵਾਰ, ਕੰਮ ਨਾ ਮਿਲਣ 'ਤੇ ਨੌਜਵਾਨ ਨੇ ਚੁੱਕਿਆ ਹੈਰਾਨ ਕਰਦਾ ਕਦਮ


shivani attri

Content Editor

Related News