ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਔਰਤ ਗ੍ਰਿਫਤਾਰ

Monday, Jan 11, 2021 - 02:16 PM (IST)

ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਔਰਤ ਗ੍ਰਿਫਤਾਰ

ਕਪੂਰਥਲਾ/ਸੁਭਾਨਪੁਰ (ਭੂਸ਼ਣ/ਸਤਨਾਮ)— ਐੱਸ. ਟੀ. ਐੱਫ. ਕਪੂਰਥਲਾ ਦੀ ਟੀਮ ਨੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਸੈਂਕੜੇ ਨਸ਼ੀਲੀ ਗੋਲੀਆਂ ਸਮੇਤ ਇਕ ਔਰਤ ਨੂੰ ਗਿ੍ਰਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਐੱਸ. ਟੀ. ਐੱਫ. ਕਪੂਰਥਲਾ ਦੇ ਇੰਚਾਰਜ ਸਲਵੈਸਟਰ ਮਸੀਹ ਨੇ ਪੁਲਸ ਟੀਮ ਦੇ ਨਾਲ ਪਿੰਡ ਲੱਖਣ ਖੋਲੇ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਮਹਿਲਾ ਪੁਲਸ ਦੀ ਮਦਦ ਨਾਲ ਇਕ ਸ਼ੱਕੀ ਔਰਤ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ ਕੀਤੀ ਅਤੇ ਹੱਥ ’ਚ ਫੜਿਆ ਲਿਫ਼ਾਫ਼ਾ ਜ਼ਮੀਨ ’ਤੇ ਸੁੱਟ ਦਿੱਤਾ।

ਉਕਤ ਔਰਤ ਨੂੰ ਬਾਅਦ ’ਚ ਐੱਸ. ਟੀ. ਐੱਫ. ਟੀਮ ਨੇ ਕਾਬੂ ਕਰ ਲਿਆ। ਜਦੋਂ ਉਕਤ ਔਰਤ ਤੋਂ ਉਸਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਮਨਜੀਤ ਕੌਰ ਮੱਲੋ ਪਤਨੀ ਹਰਨੇਕ ਸਿੰਘ ਵਾਸੀ ਪਿੰਡ ਲੱਖਣ ਖੋਲੇ੍ਹ ਥਾਣਾ ਸੁਭਾਨਪੁਰ ਦੱਸਿਆ। ਜਦੋਂ ਪੁਲਸ ਨੇ ਉਕਤ ਔਰਤ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ’ਚੋਂ 465 ਨਸ਼ੀਲੀ ਗੋਲੀਆਂ ਅਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

shivani attri

Content Editor

Related News