ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਆਈ ਟਾਂਡਾ ਪੁਲਸ ਅੜਿੱਕੇ
Saturday, May 14, 2022 - 01:06 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਕੁਲਦੀਸ਼,ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਚੰਡੀਗੜ੍ਹ ਕਾਲੋਨੀ ਟਾਂਡਾ ਵਿਚ ਇਕ ਔਰਤ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਜਬਰਜੀਤ ਸਿੰਘ ਨੇ ਦੱਸਿਆ ਕਿ ਐੱਸ. ਆਈ. ਪਰਵਿੰਦਰ ਪਾਲ ਸਿੰਘ ਅਤੇ ਥਾਣੇਦਾਰ ਲੋਕ ਰਾਮ ਦੀ ਟੀਮ ਵੱਲੋਂ ਕਾਬੂ ਕੀਤੀ ਮੁਲਜ਼ਮ ਦੀ ਪਛਾਣ ਕੁਲਜੀਤ ਕੌਰ ਪਤਨੀ ਵਿਜੇ ਕੁਮਾਰ ਵਾਸੀ ਵਾਰਡ 8 ਟਾਂਡਾ ਚੰਡੀਗੜ ਕਲੋਨੀ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ: ਬਚਪਨ ’ਚ ਟਰੈਫਿਕ ਸਿਗਨਲ ’ਤੇ ਵੇਚੇ ਫੁੱਲ, PHD ਮਗਰੋਂ ਹੁਣ ਸਰਿਤਾ ਮਾਲੀ 7 ਸਾਲ ਅਮਰੀਕਾ 'ਚ ਕਰੇਗੀ ਖੋਜ
ਪੁਲਸ ਟੀਮ ਜਦੋਂ ਗਸ਼ਤ ਕਰ ਰਹੀ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਜੋ ਨਸ਼ੀਲਾ ਪਦਾਰਥ ਵੇਚਣ ਦਾ ਧੰਦਾ ਕਰਦੀ ਹੈ ਅਤੇ ਹੁਣ ਵੀ ਗਾਹਕਾਂ ਦੀ ਉਡੀਕ ਵਿਚ ਖੜ੍ਹੀ ਹੈ। ਸੂਚਨਾ ਦੇ ਆਧਰ 'ਤੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋ 10 ਗ੍ਰਾਮ ਹੈਰੋਇਨ ਅਤੇ 15 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਉਸ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੁਲਜ਼ਮ ਖ਼ਿਲਾਫ਼ ਪਹਿਲਾ ਵੀ ਨਸ਼ਾ ਤਸਕਰੀ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ: ਨਸ਼ਿਆਂ ’ਤੇ ਕੰਟਰੋਲ ਦੇ ਮਾਮਲੇ ’ਚ CM ਮਾਨ ਦੀ ਸਿਆਸਤਦਾਨਾਂ 'ਤੇ ਵੀ ਨਜ਼ਰ, ਗੰਭੀਰਤਾ ਤੋਂ ਅਧਿਕਾਰੀ ਸਹਿਮੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ