ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
Wednesday, Feb 04, 2026 - 12:01 PM (IST)
ਬੰਗਾ (ਰਾਕੇਸ਼ ਅਰੋੜਾ)-ਥਾਣਾ ਸਦਰ ਬੰਗਾ ਪੁਲਸ ਵੱਲੋਂ 6 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਸਰਕਾਰੀ ਗੱਡੀ ਦੇ ਸਵਾਰ ਹੋ ਕੇ ਪਿੰਡ ਖਟਕੜ ਕਲਾਂ ਤੋਂ ਰੇਲਵੇ ਲਾਈਨ ਦੇ ਨਾਲ-ਨਾਲ ਪਿੰਡ ਕਾਹਮਾ ਲਿੰਕ ਰੋਡ ਤੋਂ ਪਿੰਡ ਭੂਤਾਂ ਕਾਲੋਨੀ ਵੱਲ ਜਾ ਰਹੇ ਸਨ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਉਨ੍ਹਾਂ ਦੱਸਿਆ ਪਿੰਡ ਭੂਤਾ ਕਾਲੋਨੀ ਨੂੰ ਜਾਂਦੀ ਲਿੰਕ ਸੜਕ ’ਤੇ ਇਕ ਔਰਤ ਖੜ੍ਹੀ ਵਿਖਾਈ ਦਿੱਤੀ ਜੋ ਪੁਲਸ ਪਾਰਟੀ ਦੀ ਗੱਡੀ ਨੂੰ ਆਉਂਦਾ ਵੇਖ ਘਬਰਾ ਗਈ ਅਤੇ ਉਸ ਨੇ ਆਪਣੇ ਹੱਥ ਵਿਚ ਫੜਿਆ ਹੋਇਆ ਇਕ ਵਜ਼ਨਦਾਰ ਲਿਫ਼ਾਫ਼ਾ ਨਜ਼ਦੀਕੀ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ। ਉਨ੍ਹਾਂ ਦੱਸਿਆ ਉਨ੍ਹਾਂ ਨੇ ਸ਼ੱਕ ਦੇ ਬਿਨਾਹ ’ਤੇ ਗੱਡੀ ਰੁਕਵਾ ਕੇ ਸਾਥੀ ਲੇਡੀ ਕਰਮਚਾਰੀਆਂ ਦੀ ਮਦਦ ਨਾਲ ਉਪਰੋਕਤ ਔਰਤ ਨੂੰ ਕਾਬੂ ਕੀਤਾ। ਉਨ੍ਹਾਂ ਸ਼ੁਰੂਆਤੀ ਜਾਂਚ ਦੌਰਾਨ ਉਸ ਦੀ ਪਛਾਣ ਕਮਲੇਸ਼ ਰਾਣੀ ਉਰਫ ਕਮਲਾ ਪਤਨੀ ਸੁਰਜੀਤ ਕੁਮਾਰ ਨਿਵਾਸੀ ਕੰਮ ਹਾਲ ਨਿਵਾਸੀ ਪਿੰਡ ਖਟਕੜ ਕਲਾਂ ਦੀਆਂ ਕਾਲੋਨੀਆਂ ਵਜੋਂ ਹੋਈ।
ਉਨ੍ਹਾਂ ਦੱਸਿਆ ਜਦੋਂ ਸਾਥੀ ਕਰਮਚਾਰੀਆਂ ਦੁਆਰਾ ਉਸ ਦੁਆਰਾ ਸੁੱਟੇ ਲਿਫ਼ਾਫ਼ੇ ਨੂੰ ਚੁੱਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਕਤ ਔਰਤ ਨੂੰ ਕਾਬੂ ਕਰ ਕੇ ਥਾਣੇ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ, ਜਿਸ ਨੂੰ ਡਾਕਟਰੀ ਜਾਂਚ ਉਪਰੰਤ ਮਾਣਯੋਗ ਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
