ਸੁਲਤਾਨਪੁਰ ਲੋਧੀ ਵਿਖੇ ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ

Thursday, Jun 29, 2023 - 03:43 PM (IST)

ਸੁਲਤਾਨਪੁਰ ਲੋਧੀ ਵਿਖੇ ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ

ਸੁਲਤਾਨਪੁਰ ਲੋਧੀ (ਸੋਢੀ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਡੀ. ਐੱਸ. ਪੀ. ਬਬਨਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਖੁਸ਼ਪ੍ਰੀਤ ਸਿੰਘ ਪੀ. ਪੀ. ਐੱਸ. ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਏ. ਐੱਸ. ਆਈ. ਬਲਵੀਰ ਸਿੰਘ ਥਾਣਾ ਸੁਲਤਾਨਪੁਰ ਲੋਧੀ ਸਮੇਤ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਨਸ਼ਾ ਪ੍ਰਭਾਵਿਤ ਪਿੰਡ ਮੋਠਾਂਵਾਲ, ਕੱਚੇ ਰਸਤੇ ਪਿੰਡ ਤਲਵੰਡੀ ਮਾਧੋ ਵਾਲੇ ਪਾਸਿਓਂ ਪਿੰਡ ਲਾਟੀਆਂਵਾਲ ਨੂੰ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਇਕ ਸ਼ੱਕੀ ਔਰਤ ਪਿੰਡ ਲਾਟੀਆਂਵਾਲ ਤੋਂ ਪੈਦਲ ਆਉਂਦੀ ਵਿਖਾਈ ਦਿੱਤੀ, ਜਿਸ ਨੂੰ ਪੁਲਸ ਪਾਰਟੀ ਦੀ ਮਦਦ ਨਾਲ ਅਵਾਜ਼ ਮਾਰ ਕੇ ਮਹਿਲਾ ਸਿਪਾਹੀ ਕਮਲਜੀਤ ਕੌਰ ਵੱਲੋਂ ਨਾਂ ਪਤਾ ਪੁੱਛਿਆ ਗਿਆ । ਉਕਤ ਔਰਤ ਨੇ ਆਪਣਾ ਨਾਂ ਕੁਲਵੰਤ ਕੌਰ ਪਤਨੀ ਦਲਬੀਰ ਸਿੰਘ ਵਾਸੀ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਦੱਸਿਆ, ਜਿਸ ਪਾਸੋਂ 15 ਗ੍ਰਾਮ ਹੈਰੋਇਨ ਅਤੇ 1 ਲੱਖ 1550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਸਬੰਧੀ ਪੁਲਸ ਨੇ ਉਕਤ ਔਰਤ ’ਤੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਔਰਤ ਨੂੰ ਕੱਲ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਡ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਮਨੀਕਰਨ ਸਾਹਿਬ ਤੋਂ ਪਰਤੇ ਗੁਰਦਾਸਪੁਰ ਦੇ ਪਰਿਵਾਰ ਦੀ ਬਦਲੀ ਕਿਸਮਤ, ਰਾਤੋਂ-ਰਾਤ ਬਣਿਆ ਕਰੋੜਪਤੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News