ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਗ੍ਰਿਫ਼ਤਾਰ

Thursday, Dec 07, 2023 - 06:21 PM (IST)

ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ) - ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 9 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਪੁਲਸ ਪਾਰਟੀ ਪਿੰਡ ਲੰਗੜੋਆ ਤੋਂ ਹੁੰਦੇ ਹੋਏ ਪਿੰਡ ਜੇਠੂ ਮਜਾਰਾ ਵੱਲ ਜਾ ਰਹੀ ਸੀ ਤਾਂ ਕੱਚੀ ਸੜਕ ’ਤੇ ਇਕ ਔਰਤ ਇਕ ਪਲਾਸਟਿਕ ਦਾ ਚਿੱਟੇ ਰੰਗ ਦਾ ਵਜ਼ਨੀ ਥੈਲਾ ਲੈ ਕੇ ਜਾ ਰਹੀ ਸੀ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਈ ਅਤੇ ਪਿੱਛੇ ਨੂੰ ਤੁਰ ਪਈ।

ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਕਤ ਔਰਤ ਨੂੰ ਰੋਕ ਕੇ ਜਦੋਂ ਉਕਤ ਪਲਾਸਟਿਕ ਦੇ ਥੈਲੇ ਦੀ ਜਾਂਚ ਕੀਤੀ ਤਾਂ ਉਸ ’ਚੋਂ 9 ਹਜ਼ਾਰ ਐੱਮ. ਐੱਲ. (12 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਔਰਤ ਦੀ ਪਛਾਣ ਸੀਮਾ ਵਾਸੀ ਪਿੰਡ ਲੰਗਡ਼ੋਆ ਵੱਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੀ ਔਰਤ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : CM ਮਾਨ ਨੇ ਦੱਸਿਆ ਅਰਬੀ ਘੋੜਿਆਂ ਦਾ ਪਤਾ, ਮਜੀਠੀਆ ਨੂੰ ਦਿੱਤਾ ਸੀ ਅਲਟੀਮੇਟਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News