ਟਾਂਡਾ ਦੇ ਪਿੰਡ ਸ਼ਹਿਬਾਜ਼ਪੁਰ ''ਚੋਂ ਨਾਜਾਇਜ਼ ਸ਼ਰਾਬ ਸਣੇ ਔਰਤ ਕਾਬੂ

Tuesday, Apr 21, 2026 - 12:54 PM (IST)

ਟਾਂਡਾ ਦੇ ਪਿੰਡ ਸ਼ਹਿਬਾਜ਼ਪੁਰ ''ਚੋਂ ਨਾਜਾਇਜ਼ ਸ਼ਰਾਬ ਸਣੇ ਔਰਤ ਕਾਬੂ

ਟਾਂਡਾ ਉੜਮੜ (ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਸਹਿਬਾਜ਼ਪੁਰ ਦੇ ਮੋੜ ਨੇੜਿਓਂ 1 ਔਰਤ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ.ਪੀ. ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖਿਲਾਫ ਵਿੱਢੀ  ਮੁਹਿੰਮ ਤਹਿਤ ਏ.ਐੱਸ.ਆਈ. ਨਰੇਸ਼ ਕੁਮਾਰ ਦੀ ਟੀਮ ਨੇ ਇਹ ਸਫਲਤਾ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਟੀਮ ਪਿੰਡ ਪੁਲ ਪੁਖਤਾ ਵੱਲ ਗਸ਼ਤ ਕਰ ਰਹੀ ਸੀ ਤਾਂ ਖੁਸ਼ਬੂ ਪਤਨੀ ਅਮਿਤ ਵਾਸੀ ਮੁਹੱਲਾ ਵਿਜੇ ਨਗਰ ਨੇੜੇ ਬਿਜਲੀ ਘਰ ਟਾਂਡਾ ਨੂੰ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ।

ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਸ਼ਰਾਬ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
 


author

Anmol Tagra

Content Editor

Related News