ਨਸ਼ੀਲੀਆਂ ਗੋਲ਼ੀਆਂ ਤੇ ਹਜ਼ਾਰਾਂ ਰੁਪਏ ਡਰੱਗ ਮਨੀ ਸਣੇ ਔਰਤ ਗ੍ਰਿਫ਼ਤਾਰ
Saturday, Mar 15, 2025 - 07:16 PM (IST)

ਮੁਕੇਰੀਆਂ (ਨਾਗਲਾ, ਜੱਜ)-ਡੀ. ਐੱਸ. ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ ਅਨੁਸਾਰ ਥਾਣਾ ਮੁਖੀ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਮੁਹਿਮ ਤਹਿਤ ਐੱਸ. ਆਈ. ਜਗਜੀਤ ਸਿੰਘ ਵੱਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸੁਦੇਸ਼ ਕੁਮਾਰੀ ਉਰਫ਼ ਬਿੱਲੀ ਪਤਨੀ ਸੁਰਿੰਦਰ ਸਿੰਘ ਵਾਸੀ ਜੌਹਲਾਂ ਥਾਣਾ ਗੜ੍ਹਦੀਵਾਲਾ ਹਾਲ ਵਾਸੀ ਘਸੀਟਪੁਰ ਥਾਣਾ ਮੁਕੇਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖਬਰੀ, ਹੋਇਆ ਵੱਡਾ ਐਲਾਨ
ਉਸ ਦੇ ਕਬਜ਼ੇ ਵਿਚੋਂ 130 ਖੁੱਲ੍ਹੀਆਂ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ 10,700 ਰੁਪਏ ਡਰੱਗ ਮਨੀ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੀ ਗਈ ਔਰਤ ਬਿੱਲੀ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਦੋਸਤਾਂ ਨਾਲ ਵੱਡਾ ਹਾਦਸਾ, ਜਹਾਨੋਂ ਤੁਰ ਗਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e