ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ, ਪੁਲਸ ਨੇ ਕੀਤਾ ਮਾਮਲਾ ਦਰਜ

Friday, Oct 30, 2026 - 05:23 PM (IST)

ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਔਰਤ ਗ੍ਰਿਫ਼ਤਾਰ, ਪੁਲਸ ਨੇ ਕੀਤਾ ਮਾਮਲਾ ਦਰਜ

ਹਰਿਆਣਾ (ਆਨੰਦ, ਰੱਤੀ)- ਥਾਣਾ ਹਰਿਆਣਾ ਦੀ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਔਰਤ ਨੂੰ ਕਾਬੂ ਕਰਕੇ ਉਸ ਕੋਲੋਂ 113 ਗ੍ਰਾਮ ਨਸ਼ੀਲਾ ਪਦਾਰਥ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮੁਲਜ਼ਮ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ

ਮਿਲੀ ਜਾਣਕਾਰੀ ਮੁਤਾਬਕ ਸਬ ਇੰਸਪੈਕਟਰ ਅਜਮੇਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਸ ਨੂੰ ਮੁਖਬਰੀ ਰਾਹੀਂ ਸੂਚਨਾ ਮਿਲੀ ਕਿ ਕੁਲਵਿੰਦਰ ਕੌਰ ਨੀਤੀ ਪਤਨੀ ਲਖਵਿੰਦਰ ਸਿੰਘ, ਵਾਸੀ ਪਿੰਡ ਧੂਤ ਕਲਾਂ, ਕਥਿਤ ਤੌਰ 'ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦਾ ਕੰਮ ਕਰਦੀ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਵੱਲੋਂ ਕਾਰਵਾਈ ਕਰਦੇ ਉਕਤ ਔਰਤ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 113 ਗ੍ਰਾਮ ਨਸ਼ੀਲਾ ਪਦਾਰਥ ਅਤੇ 20 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ, ਜਿਸ ਨੂੰ ਪੁਲਿਸ ਨੇ ਡਰੱਗ ਮਨੀ ਦੱਸਿਆ ਹੈ। ਪੁਲਸ ਵੱਲੋਂ ਮੁਲਜ਼ਮ ਔਰਤ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News