ਵ੍ਹਿਸਕੀ ਦੀਆਂ ਬੋਤਲਾਂ ਸਣੇ ਔਰਤ ਗ੍ਰਿਫ਼ਤਾਰ

Sunday, May 03, 2026 - 04:46 PM (IST)

ਵ੍ਹਿਸਕੀ ਦੀਆਂ ਬੋਤਲਾਂ ਸਣੇ ਔਰਤ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਸ ਟੀਮ ਨੇ ਪਿੰਡ ਚੌਟਾਲਾ ਨਜ਼ਦੀਕ 1 ਔਰਤ ਨੂੰ ਵ੍ਹਿਸਕੀ ਦੀਆਂ 18 ਬੋਤਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਦੱਸਿਆ ਕਿ ਏ. ਐੱਸ. ਆਈ. ਸੰਜੀਵ ਕੁਮਾਰ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਮੁਲਜ਼ਮ ਦੀ ਪਛਾਣ ਮਨਜੀਤ ਕੌਰ ਪਤਨੀ ਵਿਜੇ ਕੁਮਾਰ ਵਾਸੀ ਪਿੰਡ ਚੌਟਾਲਾ ਦੇ ਰੂਪ ’ਚ ਹੋਈ ਹੈ, ਜਿਸ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਕਿਸੇ ਮੁੱਖਬਰ ਨੇ ਸੂਚਨਾ ਦਿੱਤੀ ਸੀ ਕਿ ਉਕਤ ਔਰਤ ਪਿੰਡ ਵਿਚ ਸ਼ਰਾਬ ਵੇਚ ਰਹੀ ਹੈ, ਜਿਸ ਆਧਾਰ ’ਤੇ ਛਾਪੇਮਾਰੀ ਕਰਕੇ ਇਸ ਔਰਤ ਨੂੰ ਕਾਬੂ ਕਰਕੇ ਹੁਣ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News