ਧਮਕੀਆਂ ਤੋਂ ਦੁਖੀ ਹੋ ਕੇ ਮਹਿਲਾ ਨੇ ਨਿਗਲੀ ਸਲਫਾਸ, ਹਾਲਤ ਗੰਭੀਰ

02/06/2020 7:04:14 PM

ਕਪੂਰਥਲਾ (ਓਬਰਾਏ)— ਕਪੂਰਥਲਾ 'ਚ ਇਕ ਮਹਿਲਾ ਨੇ ਬੀਤੀ ਰਾਤ ਜਾਨੋਂ ਮਾਰਨ ਲਈ ਮਿਲ ਰਹੀਆਂ ਧਮਕੀਆਂ ਤੋਂ ਦੁਖੀ ਹੋ ਕੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਤੁਰੰਤ ਉਕਤ ਮਹਿਲਾ ਨੂੰ ਕਪੂਰਥਲਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ ਗਿਆ। ਮਹਿਲਾ ਦੀ ਪਛਾਣ ਕੁਲਵਿੰਦਰ ਕੌਰ ਦੇ ਰੂਪ 'ਚ ਹੋਈ ਹੈ। ਕਪੂਰਥਲਾ ਸਿਵਲ ਹਸਪਤਾਲ 'ਚ ਦਾਖਲ ਹੋਣ ਤੋਂ ਬਾਅਦ ਮਹਿਲਾ ਨੇ ਆਪਣੇ ਬਿਆਨ 'ਚ ਕੁਝ ਲੋਕਾਂ ਦੇ ਨਾਂ ਲੈਂਦੇ ਹੋਏ ਜਾਨੋਂ ਮਾਰਨ ਦੇ ਦੋਸ਼ ਲਗਾਏ ਹਨ। ਉਕਤ ਮਹਿਲਾ ਮੁਤਾਬਕ ਕੁਝ ਦਿਨਾਂ ਤੋਂ ਉਸ ਦੇ ਬੱਚਿਆਂ ਨੂੰ ਵੀ ਪਰੇਸ਼ਾਨ ਕੀਤਾ ਜਾ ਰਿਹਾ ਸੀ। 

PunjabKesari
ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹ ਸ਼ੇਰਾ ਨਾਂ ਦੇ ਵਿਅਕਤੀ ਨਾਲ ਪਿਛਲੇ 7 ਸਾਲਾਂ ਤੋਂ ਰਹਿ ਰਹੀ ਸੀ। ਉਕਤ ਵਿਅਕਤੀ ਉਸ ਨਾਲ ਮੁਲਾਕਾਤਾਂ ਕਰਕੇ ਉਸ ਕੋਲੋਂ ਪੈਸੇ ਠੱਗਦਾ ਰਿਹਾ। ਉਸ ਨੇ ਦੱਸਿਆ ਕਿ ਉਸ ਨੇ ਉਸ ਨੂੰ ਕਾਰ ਵੀ ਲੈ ਕੇ ਦਿੱਤੀ ਸੀ ਅਤੇ ਹੁਣ ਉਹ ਕਿਸੇ ਹੋਰ ਮਹਿਲਾ ਰੀਣਾ ਦੇ ਨਾਲ ਰਹਿ ਰਿਹਾ ਹੈ, ਜੋਕਿ ਉਸ ਨੂੰ ਬਲੈਕਮੇਲ ਕਰਦੇ ਹੋਏ ਕਾਫੀ ਪਰੇਸ਼ਾਨ ਕਰ ਰਿਹਾ ਹੈ ਅਤੇ ਗੋਲੀ ਮਾਰ ਕੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸ ਨੇ ਦੱਸਿਆ ਕਿ ਫੋਨ 'ਚ ਸਾਰੀਆਂ ਕਾਲਸ ਡਿਟੇਲਸ ਪਈਆਂ ਹੋਈਆਂ ਹਨ। ਉਸ ਨੇ ਦੱਸਿਆ ਕਿ ਉਸ ਦੇ ਬੱਚਿਆਂ ਨੂੰ ਵੀ ਕਾਫੀ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਦਕਿ ਉਸ ਦੇ ਬੱਚਿਆਂ ਦਾ ਕੋਈ ਵੀ ਦੋਸ਼ ਨਹੀਂ ਹੈ। ਥਾਣਾ ਸਿਟੀ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਹਿਲਾ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਇਲਾਜ ਲਈ ਦੇਰ ਰਾਤ ਜਲੰਧਰ ਸਿਵਲ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਸੀ।


shivani attri

Content Editor

Related News