ਘਰੇਲੂ ਪ੍ਰੇਸ਼ਾਨੀ ਕਾਰਨ ਬਜ਼ੁਰਗ ਔਰਤ ਨੇ ਸਰੋਵਰ ’ਚ ਮਾਰੀ ਛਾਲ

12/27/2020 5:47:36 PM

ਜਲੰਧਰ (ਵਰੁਣ)— ਬਸਤੀ ਸ਼ੇਖ ਦੀ ਰਹਿਣ ਵਾਲੀ 70 ਸਾਲਾ ਬਜ਼ੁਰਗ ਔਰਤ ਨੇ ਟਾਂਡਾ ਰੋਡ ’ਤੇ ਸਥਿਤ ਧਾਰਮਿਕ ਅਸਥਾਨ ਦੇ ਸਰੋਵਰ ’ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਧਾਰਮਿਕ ਅਸਥਾਨ ਦੇ ਸੇਵਾਦਾਰਾਂ ਨੇ ਔਰਤ ਨੂੰ ਸਮੇਂ ਸਿਰ ਬਾਹਰ ਕੱਢ ਲਿਆ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਪ੍ਰੇਸ਼ਾਨੀ ਕਾਰਣ ਔਰਤ ਨੇ ਇਹ ਕਦਮ ਚੁੱਕਿਆ।

ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ 8 ਦੇ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਬਸਤੀ ਸ਼ੇਖ ਦੀ ਰਹਿਣ ਵਾਲੀ ਸ਼ਕੁੰਤਲਾ ਦੇਵੀ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਆਈ ਸੀ। ਉਸ ਤੋਂ ਬਾਅਦ ਅਚਾਨਕ ਔਰਤ ਨੇ ਸਰੋਵਰ ਵਿਚ ਛਾਲ ਮਾਰ ਦਿੱਤੀ। ਸੇਵਾਦਾਰਾਂ ਦਾ ਧਿਆਨ ਜਦੋਂ ਉਸ ’ਤੇ ਪਿਆ ਤਾਂ ਉਨ੍ਹਾਂ ਨੇ ਸਰੋਵਰ ਵਿਚ ਛਾਲ ਮਾਰ ਕੇ ਔਰਤ ਨੂੰ ਬਚਾਅ ਲਿਆ ਅਤੇ ਸਹੀ-ਸਲਾਮਤ ਸਰੋਵਰ ਵਿਚੋਂ ਬਾਹਰ ਕੱਢ ਲਿਆ। ਔਰਤ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

shivani attri

This news is Content Editor shivani attri