ਵਿਆਹੁਤਾ ਨੇ ਇਨਸਾਫ ਲਈ ਮੁੱਖ ਮੰਤਰੀ ਨੂੰ ਲਾਈ ਗੁਹਾਰ

01/25/2020 5:52:29 PM

ਰੂਪਨਗਰ (ਕੈਲਾਸ਼)— ਗੋਬਿੰਦਗੜ੍ਹ ਜ਼ਿਲਾ ਸ੍ਰ੍ਰੀ ਫਤਿਹਗੜ੍ਹ ਸਾਹਿਬ ਦੀ ਨਿਵਾਸੀ ਅਲਕਾ ਰਾਣੀ ਪੁੱਤਰੀ ਸਵਰਨ ਸਿੰਘ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਅਤੇ ਐੱਸ. ਐੱਸ. ਪੀ. ਰੂਪਨਗਰ ਨੂੰ ਇਕ ਸ਼ਿਕਾਇਤ ਭੇਜ ਕੇ ਸਹੁਰਾ ਪਰਿਵਾਰ 'ਤੇ ਤੰਗ-ਪ੍ਰੇਸ਼ਾਨ ਅਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਲਕਾ ਰਾਣੀ ਨੇ ਦੱਸਿਆ ਕਿ ਉਸ ਦਾ ਵਿਆਹ 12 ਅਕਤੂਬਰ 2018 ਨੂੰ ਸਿੱਖ ਰੀਤੀ ਰਿਵਾਜਾਂ ਅਨੁਸਾਰ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ ਸੀ, ਜਿਸ ਦੇ ਕੁਝ ਹੀ ਸਮੇਂ ਬਾਅਦ ਉਸ ਦੇ ਸਹੁਰਾ ਪਰਿਵਾਰ ਦੇ ਮੈਂਬਰ ਉਸਨੂੰ ਦਾਜ ਲਈ ਤੰਗ-ਪ੍ਰੇਸ਼ਾਨ ਅਤੇ ਕੁੱਟ-ਮਾਰ ਕਰਨ ਲੱਗੇ।

ਅਲਕਾ ਨੇ ਦੱਸਿਆ ਕਿ 11 ਜਨਵਰੀ ਨੂੰ ਉਸਦੇ ਸਹੁਰੇ ਪਰਿਵਾਰ ਵਲੋਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਦੀ ਸ਼ਿਕਾਇਤ ਉਨ੍ਹਾਂ ਹੈਲਪਲਾਈਨ ਨੰਬਰ 'ਤੇ ਵੀ ਕੀਤੀ ਅਤੇ ਉਸ ਨੂੰ ਇਲਾਜ ਲਈ ਸ੍ਰੀ ਕੀਰਤਪੁਰ ਸਾਹਿਬ ਦੇ ਹਸਪਤਾਲ 'ਚ ਲਿਜਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਭੇਜ ਦਿੱਤਾ ਗਿਆ ਅਤੇ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਉਸ ਨੂੰ ਭਰਤੀ ਕਰ ਲਿਆ ਗਿਆ। ਪਰ ਸਬੰਧਤ ਪੁਲਸ ਨੇ ਉਸਦੇ ਨਾਲ ਇਨਸਾਫ ਨਹੀਂ ਕੀਤਾ ਅਤੇ ਮੁਲਜ਼ਮਾਂ ਦੇ ਵਿਰੁੱਧ 107, 151 ਦੇ ਤਹਿਤ ਮਾਮੂਲੀ ਮੁਕੱਦਮਾ ਦਰਜ ਕਰ ਕੇ ਖਾਨਾਪੂਰਤੀ ਕਰ ਦਿੱਤੀ। ਪਰ ਉਸ ਨੂੰ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਜਾਨ ਤੋਂ ਮਾਰਨ ਦੀ ਧਮਕੀ ਮਿਲ ਰਹੀ ਹੈ। ਇਸ ਸਬੰਧ 'ਚ ਅਲਕਾ ਰਾਣੀ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਸਹੁਰਾ ਪਰਿਵਾਰ ਵਾਲਿਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ।


shivani attri

Content Editor

Related News