ਬੀਬੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ 3 ਖ਼ਿਲਾਫ਼ ਮਾਮਲਾ ਦਰਜ

02/05/2021 2:06:28 PM

ਕਪੂਰਥਲਾ (ਮਹਾਜਨ)- ਥਾਣਾ ਸਿਟੀ ਅਧੀਨ ਇਕ ਕਾਲੋਨੀ ’ਚ ਰਹਿਣ ਵਾਲੀ ਇਕ ਬੀਬੀ ਨੇ ਆਪਣੇ ਘਰ ਦੇ ਕੋਲ ਰਹਿਣ ਵਾਲੇ ਕੁਝ ਲੋਕਾਂ ’ਤੇ ਛੇੜਛਾੜ ਅਤੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕਰਵਾਇਆ। ਨਾਮਜ਼ਦ ਤਿੰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ’ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਚਾਈਨਾ ਡੋਰ ਨਾਲ ਝੁਲਸੇ ਮਾਸੂਮ ਬੱਚੇ (ਵੀਡੀਓ)

ਜਾਣਕਾਰੀ ਅਨੁਸਾਰ ਪੀੜਤ ਬੀਬੀ ਨੇ ਥਾਣਾ ਸਿਟੀ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਹ ਬੀਤੇ 7 ਸਾਲਾ ਤੋਂ ਆਪਣੇ ਪਤੀ ਤੋਂ ਵੱਖ ਰਹਿ ਰਹੀ ਹੈ। ਬੀਤੇ ਦਿਨ ਉਸਦੇ ਘਰ ਦੇ ਕੋਲ ਹੀ ਰਹਿਣ ਵਾਲੇ ਸਾਬੀ ਪੁੱਤਰ ਪੱਪੂ ਉਸਨੂੰ ਇੱਕਲੀ ਦੇਖ ਕੇ ਉਸਦੇ ਘਰ ’ਚ ਵੜ ਗਿਆ ਅਤੇ ਉਸ ਨਾਲ ਛੇੜਛਾੜ ਅਤੇ ਅਸ਼ਲੀਲ ਹਰਕਤਾਂ ਕਰਨ ਲੱਗਾ। ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ :  ਅੰਮ੍ਰਿਤਸਰ ਵਿਚ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਏ. ਐੱਸ. ਆਈ. ਦੀ ਮੌਤ

ਬੀਬੀ ਨੇ ਦੱਸਿਆ ਕਿ ਉਸ ਨੇ ਕਿਸੇ ਤਰ੍ਹਾਂ ਉਸ ਦੇ ਚੰਗੁਲ ’ਚੋਂ ਛੁਟ ਕੇ ਉਕਤ ਵਿਅਕਤੀ ਦੇ ਘਰ ’ਚ ਉਸ ਦੀ ਪਤਨੀ ਆਸ਼ਾ ਨੂੰ ਉਸ ਦੇ ਪਤੀ ਦੇ ਬਾਰੇ ’ਚ ਦੱਸਣ ਗਈ ਪਰ ਉਦੋਂ ਤੱਕ ਮੁਲਜ਼ਮ ਵੀ ਮੌਕੇ ’ਤੇ ਆ ਗਿਆ। ਪਰ ਉਸ ਦੀ ਪਤਨੀ ਆਸ਼ਾ ਨੇ ਉਸਦੀ ਗੱਲ ਸੁਣਨ ਦੀ ਥਾਂ ਉਸ ਉਪਰ ਹਮਲਾ ਕਰ ਦਿੱਤਾ। ਇਸ ਦੌਰਾਨ ਉਸਦਾ ਭਾਂਜਾ ਆਸ਼ੂ ਪੁੱਤਰ ਕੁਲਦੀਪ ਸਿੰਘ ਵਾਸੀ ਮਹਿਤਾ ਜ਼ਿਲ੍ਹਾ ਅੰਮ੍ਰਿਤਸਰ ਵੀ ਆ ਗਿਆ, ਉਸਨੇ ਵੀ ਆਉਂਦੇ ਹੀ ਉਸ ਉੱਪਰ ਹਮਲਾ ਕਰ ਦਿੱਤਾ, ਜਿਸ ਨਾਲ ਉਹ ਬੁਰੀ ਤਰ੍ਹਾ ਜ਼ਖਮੀ ਹੋ ਗਈ। ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਉਸ ਨੂੰ ਕਿਸੇ ਤਰ੍ਹਾਂ ਮੁਲਜ਼ਮਾਂ ਤੋਂ ਛੁਡਵਾਇਆ ਅਤੇ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ। ਥਾਣਾ ਸਿਟੀ ਪੁਲਸ ਨੇ ਬੀਬੀ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਸਾਬੀ, ਆਸ਼ਾ ਪਤਨੀ ਸਾਬੀ ਅਤੇ ਆਸ਼ੂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।

ਇਹ ਵੀ ਪੜ੍ਹੋ : ਸੰਘਰਸ਼ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਉਪਰਾਲਾ


shivani attri

Content Editor

Related News