ਦਾਜ ਲਈ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ''ਚ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

Sunday, May 19, 2024 - 02:06 PM (IST)

ਦਾਜ ਲਈ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ''ਚ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)- ਟਾਂਡਾ ਪੁਲਸ ਨੇ ਬਿਜਲੀ ਘਰ ਕਾਲੋਨੀ ਟਾਂਡਾ ਵਿਖੇ ਵਿਆਹੀ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਵਿਚ ਉਸ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਈ ਔਰਤ ਰੁਪਿੰਦਰਜੀਤ ਕੌਰ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਪਤੀ ਅਜੀਤਪਾਲ ਸਿੰਘ, ਸਹੁਰੇ ਬਲਵੀਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਸੱਸ ਮਨਦੀਪ ਕੌਰ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਰੁਪਿੰਦਰਜੀਤ ਕੌਰ ਨੇ ਦੋਸ਼ ਲਾਇਆ ਕਿ ਉਕਤ ਮੁਲਜਮਾਂ ਨੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਹੋਏ ਬੀਤੇ ਦਿਨੀਂ ਉਸ ਨਾਲ ਕੁੱਟਮਾਰ ਕੀਤੀ। ਪੁਲਸ ਨੇ ਹੁਣ ਔਰਤ ਦੇ ਦੋਸ਼ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਤਿਸੰਗ 'ਚ ਚੋਣਾਂ ਨੂੰ ਲੈ ਕੇ ਕਹੀਆਂ ਅਹਿਮ ਗੱਲਾਂ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News