ਹੈਰੋਇਨ ਅਤੇ ਨਸ਼ੀਲੇ ਪਾਊਡਰ ਸਣੇ ਔਰਤ ਕਾਬੂ
Sunday, Oct 25, 2026 - 07:37 PM (IST)
ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ ਪੁਲਸ ਨੇ ਇਕ ਔਰਤ ਰਜਨੀ ਪਤਨੀ ਮੇਜ਼ਰ ਸਿੰਘ ਵਾਸੀ ਪਿੰਡ ਦੇਣੋਵਾਲ਼ ਖ਼ੁਰਦ ਨੂੰ ਕਾਬੂ ਕਰਕੇ ਉਸ ਕੋਲੋਂ 13.72 ਗ੍ਰਾਮ ਹੈਰੋਇਨ ਅਤੇ 115.81 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰ ਕੇਸ ਦਰਜ ਕੀਤਾ ਹੈ। ਦਰਜ ਕੇਸ ਮੁਤਾਬਕ ਐੱਸ. ਆਈ. ਕੌਸ਼ਲ ਚੰਦਰ ਪੁਲਸ ਪਾਰਟੀ ਦੇ ਨਾਲ਼ ਚੈਕਿੰਗ ਕਰ ਰਹੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਉਕਤ ਔਰਤ ਰਜਨੀ ਨੂੰ ਕਾਬੂ ਕੀਤਾ ਤਾਂ ਤਲਾਸ਼ੀ ਲੈਣ ਤੇ ਉਸ ਕੋਲੋਂ 13,72 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ 115.81 ਗ੍ਰਾਮ ਨਸ਼ੀਲਾ ਪਾਊਡਰ ਉਸ ਦੇ ਘਰ ਦੀ ਤਲਾਸ਼ੀ ਲੈਣ 'ਤੇ ਬਰਾਮਦ ਹੋਇਆ, ਜਿਸ ਸਬੰਧੀ ਉਕਤ ਔਰਤ ਖਿਲਾਫ ਥਾਣਾ ਗੜ੍ਹਸ਼ੰਕਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ ਖ਼ੁਲਾਸਾ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
