ਦੁਬਈ ਦਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਔਰਤ ਨੇ ਕੀਤੀ ਡੇਢ ਲੱਖ ਦੀ ਠੱਗੀ

Sunday, Sep 03, 2023 - 04:39 PM (IST)

ਦੁਬਈ ਦਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਔਰਤ ਨੇ ਕੀਤੀ ਡੇਢ ਲੱਖ ਦੀ ਠੱਗੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਇਕ ਔਰਤ ਵੱਲੋਂ ਦੁਬਈ ਦਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਕੋਲੋਂ ਡੇਢ ਲੱਖ ਰੁਪਏ ਠੱਗਣ ਦੇ ਦੋਸ਼ ਅਧੀਨ ਟਾਂਡਾ ਪੁਲਸ ਨੇ ਔਰਤ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਠੱਗੀ  ਦਾ ਸ਼ਿਕਾਰ ਹੋਏ ਮਨਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਫਿਰੋਜ਼ ਰੋਲੀਆ ਦੀ ਸ਼ਿਕਾਇਤ ਦੇ ਆਧਾਰ 'ਤੇ ਸੁਰਿੰਦਰ ਕੌਰ ਪਤਨੀ ਕੁਲਜੀਤ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਭੋਗਪੁਰ (ਜਲੰਧਰ) ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ-ਗੋਰਾਇਆ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਸਣੇ 3 ਵਾਹਨਾਂ ਨੂੰ ਲੱਗੀ ਭਿਆਨਕ ਅੱਗ

ਪੁਲਸ ਕੋਲ ਦਰਜ ਕਰਾਏ ਗਏ ਆਪਣੇ ਬਿਆਨਾਂ ਵਿੱਚ  ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਔਰਤ ਨੇ ਉਸ ਦੇ ਪੁੱਤਰ ਨੂੰ ਦੁਬਈ ਦਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਡੇਢ ਲੱਖ ਰੁਪਏ ਲਏ ਪਰ ਵਰਕ ਪਰਮਿਟ ਨਹੀਂ ਦਿਵਾਇਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ ਹੈ। ਪੁਲਸ ਨੂੰ ਸ਼ਿਕਾਇਤ ਮਿਲਣ ਉਪਰੰਤ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੁਣ ਮਾਮਲਾ ਕੀਤਾ ਗਿਆ ਅਤੇ ਇਸ ਮਾਮਲੇ ਸਬੰਧੀ ਏ. ਐੱਸ. ਆਈ. ਗੁਰਵਿੰਦਰ ਸਿੰਘ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਦੋ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ 'ਚ ਘਿਰੇ SHO ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News