ਸੱਸ ਤੇ ਪਤੀ ਤੋਂ ਦੁੱਖੀ ਔਰਤ ਨੇ ਕੀਤੀ ਆਤਮ ਹੱਤਿਆ, ਕੇਸ ਦਰਜ

Tuesday, May 10, 2022 - 03:42 PM (IST)

ਸੱਸ ਤੇ ਪਤੀ ਤੋਂ ਦੁੱਖੀ ਔਰਤ ਨੇ ਕੀਤੀ ਆਤਮ ਹੱਤਿਆ, ਕੇਸ ਦਰਜ

ਜਲੰਧਰ (ਬਿਊਰੋ) : ਥਾਣਾ ਨੰ. 5 ਅਧੀਨ ਆਉਂਦੇ ਕਟੜਾ ਮੁਹੱਲਾ ਬਸਤੀ ਦਾਨਿਸ਼ਮੰਦਾਂ ਵਿਚ ਇਕ ਔਰਤ ਨੇ ਫਾਹ ਲਾ ਕੇ ਆਤਮ ਹੱਤਿਆ ਕਰ ਲਈ । ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁਚੇ ਥਾਣਾ ਨੰ. 5 ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਕੁਰਨਾ ਪਤਨੀ ਰਵੀ ਡਾਲੀਆ ਵਜੋਂ ਹੋਈ ਹੈ। ਏ. ਐੱਸ. ਆਈ. ਅਵਤਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕਾ ਦੇ ਪਿਤਾ ਵਿਜੇ ਕੁਮਾਰ ਨੇ ਦੱਸਿਆ ਕਿ ਉਸ ਦੀ ਧੀ ਦੇ ਵਿਆਹ ਨੂੰ ਲਗਭਗ 9 ਸਾਲ ਹੋ ਚੁੱਕੇ ਹਨ ਅਤੇ ਉਸ ਦੇ ਬੇਟੀ ਅਤੇ ਬੇਟਾ ਹੈ।

ਇਹ ਵੀ ਪੜ੍ਹੋ : ਲੌਂਗੋਵਾਲ ਦੇ ਵਿਦਿਆਰਥੀ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ  

ਵਿਆਹ ਤੋਂ ਬਾਅਦ ਹੀ ਉਸ ਦੀ ਧੀ ਨੂੰ ਪਤੀ ਅਤੇ ਸੱਸ ਸੁਨੀਤਾ ਤੰਗ ਪਰੇਸ਼ਾਨ ਕਰਨ ਲੱਗੇ। ਕਈ ਵਾਰ ਇਸ ਗੱਲ ਨੂੰ ਲੈ ਕੇ ਰਾਜ਼ੀਨਾਮੇ ਵੀ ਹੋਏ ਪਰ ਉਨ੍ਹਾਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦਾ ਸਿਲਸਿਲਾ ਜਾਰੀ ਰਿਹਾ। ਇਸ ਗੱਲ ਤੋਂ ਦੁੱਖੀ ਹੋ ਕੇ ਉਸ ਦੀ ਧੀ ਨੇ ਅੱਜ ਆਤਮ ਹੱਤਿਆ ਕਰ ਲਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਭਿਆਨਕ ਗਰਮੀ ’ਚ ਵਧੀ ਬਿਜਲੀ ਚੋਰੀ : ਐਨਫੋਰਸਮੈਂਟ-ਡਿਸਟਰੀਬਿਊਸ਼ਨ ਸਰਕਲ ਨੇ 34 ਕੇਸ ਫੜੇ, 42 ਲੱਖ ਜੁਰਮਾਨਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News