ਮਕਸੂਦਾਂ ਵਿਖੇ ਸੜਕ ਹਾਦਸਾ ਵਾਪਰਨ ਕਾਰਨ ਇਕ ਔਰਤ ਦੀ ਮੌਤ
Wednesday, Oct 12, 2022 - 02:00 PM (IST)

ਮਕਸੂਦਾਂ (ਸੁਨੀਲ, ਮਾਹੀ)— ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਨੂਰਪੁਰ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਇਕ ਮਹਿਲਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਨੂੰ ਟਰੱਕ ਨੇ ਫੇਟ ਮਾਰੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਘਟਨਾ ਦੀ ਸੂਚਨਾ ਪਾ ਕੇ ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਰਜਿੰਦਰ ਸ਼ਰਮਾ ਪੁਲਸ ਪਾਰਟੀ ਨਾਲ ਪਹੁੰਚੇ।
ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਰਜਿੰਦਰ ਸ਼ਰਮਾ ਨੇ ਦੱਸਿਆ ਕਿ ਜਿਸ ਖੇਤਰ ’ਚ ਔਰਤ ਦੀ ਮੌਤ ਹੋਈ ਹੈ, ਉਹ ਥਾਣਾ ਡਿਵੀਜ਼ਨ ਨੰਬਰ ਅੱਠ ਦੇ ਅਧੀਨ ਆਉਂਦਾ ਹੈ। ਉਨ੍ਹਾਂ ਵੱਲੋਂ ਇਸ ਘਟਨਾ ਸਬੰਧੀ ਥਾਣਾ ਨੰਬਰ ਅੱਠ ਦੀ ਪੁਲਸ ਨੂੰ ਵੀ ਸੂਚਨਾ ਦਿੱਤੀ ਗਈ ਹੈ। ਉਥੇ ਹੀ ਏ. ਐੱਸ. ਆਈ. ਰਜਿੰਦਰ ਸ਼ਰਮਾ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ‘ਖਾਲਿਸਤਾਨ ਜਨਮਤ ਸੰਗ੍ਰਹਿ’ ਸਬੰਧੀ ਭਾਰਤ ਦੇ ਡਿਮਾਰਸ਼ ’ਤੇ ‘ਸਿੱਖਸ ਫਾਰ ਜਸਟਿਸ’ ਨੇ ਚੁੱਕੇ ਸਵਾਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ