ਸੜਕ ਪਾਰ ਕਰ ਰਹੀ ਔਰਤ ਨੂੰ ਅਣਪਛਾਤੇ ਮੋਟਰਸਾਈਕਲ ਨੇ ਮਾਰੀ ਫੇਟ, ਮੌਤ

Saturday, Sep 28, 2024 - 02:26 PM (IST)

ਗੋਰਾਇਆ (ਮੁਨੀਸ਼)-ਗੋਰਾਇਆ ਵਿਖੇ ਨੈਸ਼ਨਲ ਹਾਈਵੇਅ ’ਤੇ ਹੋਏ ਇਕ ਹਾਦਸੇ ਵਿਚ ਔਰਤ ਦੀ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ 60 ਸਾਲਾ ਔਰਤ ਸੁਮਿਤਰਾ ਦੇ ਲੜਕੇ ਅਤੇ ਮੌਕੇ ’ਤੇ ਮੌਜੂਦ ਨੌਜਵਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ, ਜੋ ਪਹਿਲਾਂ ਗੋਰਾਇਆ ਵਿਖੇ ਕੰਮ ਕਰਦੇ ਸਨ, ਜਿੱਥੋਂ ਉਸ ਨੂੰ ਜਵਾਬ ਦੇ ਦਿੱਤਾ ਗਿਆ ਸੀ। ਕੰਮ ਦੀ ਤਲਾਸ਼ ਵਿਚ ਉਹ ਅੱਟਾ ਪਿੰਡ ਵਿਖੇ ਗਈ ਸੀ, ਜਦੋਂ ਅੱਟਾ ਪਿੰਡ ਤੋਂ ਵਾਪਸ ਘਰ ਆਉਣ ਲਈ ਸੜਕ ਪਾਰ ਕਰ ਰਹੀ ਸੀ ਤਾਂ ਕਿਸੇ ਅਣਪਛਾਤੇ ਮੋਟਰਸਾਈਕਲ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਇਸ ਦੀ ਜਾਣਕਾਰੀ ਉਨ੍ਹਾਂ ਨੇ ਪੁਲਸ ਨੂੰ ਦੇ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਚ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ- ਪ੍ਰੇਮ ਜਾਲ 'ਚ ਫਸਾ ਸਰਕਾਰੀ ਮਹਿਲਾ ਮੁਲਾਜ਼ਮ ਦੀ ਰੋਲਦਾ ਰਿਹਾ ਪੱਤ, ਫਿਰ ਕੀਤਾ ਉਹ ਜੋ ਸੋਚਿਆ ਨਾ ਸੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News