ਦੋ ਕਾਰਾਂ ਦੀ ਲਪੇਟ ''ਚ ਆਉਣ ਕਾਰਨ ਐਕਟਿਵਾ ਸਵਾਰ ਔਰਤ ਦੀ ਮੌਤ, ਬਜ਼ੁਰਗ ਗੰਭੀਰ ਜ਼ਖ਼ਮੀ

Thursday, Oct 23, 2025 - 07:14 PM (IST)

ਦੋ ਕਾਰਾਂ ਦੀ ਲਪੇਟ ''ਚ ਆਉਣ ਕਾਰਨ ਐਕਟਿਵਾ ਸਵਾਰ ਔਰਤ ਦੀ ਮੌਤ, ਬਜ਼ੁਰਗ ਗੰਭੀਰ ਜ਼ਖ਼ਮੀ

ਕਾਠਗੜ੍ਹ (ਰਾਜੇਸ਼ ਸ਼ਰਮਾ)- ਅੱਜ ਬਲਾਚੌਰ-ਰੂਪਨਗਰ ਰਾਸ਼ਟਰੀ ਮਾਰਗ 'ਤੇ ਪਿੰਡ ਸੁੱਧਾ ਮਾਜਰਾ ਨੇੜੇ ਦੋ ਕਾਰਾਂ ਦੀ ਲਪੇਟ ਵਿੱਚ ਆਉਣ ਨਾਲ ਇਕ ਐਕਟਿਵਾ ਸਵਾਰ ਔਰਤ ਦੀ ਮੌਤ ਅਤੇ ਇਕ ਬਜ਼ੁਰਗ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ।  ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਬੀਰ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਤੋਂ ਪ੍ਰਾਪਤ ਸੂਚਨਾ ਤੋਂ ਬਾਅਦ ਉਹ ਆਪਣੀ ਟੀਮ ਸਮੇਤ ਤੁਰੰਤ ਦੁਰਘਟਨਾ ਸਥਾਨ 'ਤੇ ਪਹੁੰਚੇ ਅਤੇ ਪਤਾ ਲੱਗਿਆ ਕਿ ਪਿੰਡ ਜੱਬਾ ਨਿਵਾਸੀ ਗੁਰਵਿੰਦਰ ਕੌਰ ਪਤਨੀ ਹਲਵਿੰਦਰ ਰਾਮ ਆਪਣੇ ਰਿਸ਼ਤੇਦਾਰ ਬਜ਼ੁਰਗ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਮੁੱਤੋਂ ਤੋਂ ਬਲਾਚੌਰ ਵੱਲ ਜਾ ਰਹੇ ਸਨ ਅਤੇ ਜਦੋਂ ਉਹ ਉਕਤ ਹਾਈਵੇਅ 'ਤੇ ਸਥਿਤ ਸਾਹਿਬ ਢਾਬੇ ਤੋਂ ਥੋੜ੍ਹਾ ਅੱਗੇ ਪਹੁੰਚੇ ਤਾਂ ਰੋਪੜ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਸਕੌਡਾ ਕਾਰ, ਜਿਸ ਨੂੰ ਸਤੀਸ਼ ਪੁੱਤਰ ਨਾਨਕ ਚੰਦ ਵਾਸੀ ਖਰੜ ਚਲਾ ਰਿਹਾ ਸੀ ਅਤੇ ਉਹ ਖਰੜ ਤੋਂ ਗੁਰਦਾਸਪੁਰ ਜਾ ਰਿਹਾ ਸੀ, ਨੇ ਐਕਟਿਵਾ ਸਵਾਰਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਐਕਟਿਵਾ ਸਵਾਰ ਰੋਡ 'ਤੇ ਡਿੱਗ ਪਏ ਪਰ ਇਸੇ ਦੌਰਾਨ ਪਿੱਛੇ ਤੋਂ ਆ ਰਹੀ ਗਲਾਜਾ ਬਲੀਨੋ ਕਾਰ, ਜਿਸ ਨੂੰ ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਚੰਦ ਵਾਸੀ ਨਿੱਘੀ ਥਾਣਾ ਕਾਠਗੜ੍ਹ ਜੋਕਿ ਰੋਪੜ ਤੋਂ ਗੁਰਦਾਸਪੁਰ ਜਾ ਰਿਹਾ ਸੀ, ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਦੋਵੇਂ ਔਰਤ ਅਤੇ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅੰਤਿਮ ਅਰਦਾਸ, ਇਨ੍ਹਾਂ ਵੱਡੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਐੱਸ. ਐੱਸ. ਐੱਫ਼. ਟੀਮ ਨੇ ਔਰਤ ਨੂੰ ਆਪਣੀ ਗੱਡੀ ਵਿੱਚ ਬਲਾਚੌਰ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਜਦਕਿ ਬਜ਼ੁਰਗ ਨੂੰ ਨੈਸ਼ਨਲ ਹਾਈਵੇਅ ਅਥਾਰਿਟੀ ਦੀ ਐਬੂਲੈਂਸ ਰਾਹੀਂ ਬਲਾਚੌਰ ਹਸਪਤਾਲ ਵਿਖੇ ਪਹੁੰਚਾਇਆ ਪਰ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵ ਹਾਈਵੇਅ ਨਾਲ ਲਗਾਈ ਰੇਲਿੰਗ ਵਿੱਚ ਜਾ ਟਕਰਾਈ ਅਤੇ ਕਾਰ ਦੀ ਇੱਕ ਸਾਈਡ ਬੁਰੀ ਤਰ੍ਹਾਂ ਨੁਕਸਾਨੀ ਗਈ ਹਾਦਸੇ ਉਪਰੰਤ ਦੋਵੇਂ ਕਾਰਾਂ ਹਾਈਵੇਅ 'ਤੇ ਰੁਕੀਆਂ ਹੋਈਆਂ ਸਨ, ਜਿਨਾਂ ਨੂੰ ਐੱਸ. ਐੱਸ. ਐੱਫ਼. ਟੀਮ ਨੇ ਕਾਠਗੜ੍ਹ ਪੁਲਸ ਦੇ ਸਪੁਰਦ ਕਰ ਦਿੱਤਾ। ਕਾਠਗੜ੍ਹ ਪੁਲਸ ਵੱਲੋਂ ਦੋਵੇਂ ਕਾਰਾਂ ਨੂੰ ਕਬਜ਼ੇ ਵਿੱਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡੀ. ਐੱਸ. ਪੀਜ਼ ਦੇ ਤਬਾਦਲੇ, List 'ਚ ਵੇਖੋ ਵੇਰਵੇ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News