ਸੜਕ ਹਾਦਸੇ ''ਚ ਜ਼ਖਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ

Monday, Nov 17, 2025 - 01:47 PM (IST)

ਸੜਕ ਹਾਦਸੇ ''ਚ ਜ਼ਖਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਬੀਤੇ ਕੱਲ੍ਹ ਪਿੰਡ ਢਡਿਆਲਾ ਮੋੜ ਨਜ਼ਦੀਕ  ਟਿੱਪਰ ਦੀ ਚਪੇਟ ਵਿੱਚ ਆਏ ਮੋਟਰਸਾਈਕਲ ਸਵਾਰ ਪਤੀ-ਪਤਨੀ ਚੋਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ।  ਮ੍ਰਿਤਕ ਔਰਤ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਮਹਿੰਦਰ ਪਾਲ ਸਿੰਘ ਪੁੱਤਰ ਧਰਮਪਾਲ ਸਿੰਘ ਵਾਸੀ ਪਿੰਡ ਸਿੱਧਾਪੁਰ ਦੀਨਾ ਨਗਰ ਗੁਰਦਾਸਪੁਰ ਵੱਜੋਂ ਹੋਈ ਹੈ। 

ਇਹ ਵੀ ਪੜ੍ਹੋ: Punjab: ਇਹਨੂੰ ਕਹਿੰਦੇ ਨੇ ਕਿਸਮਤ! 100 ਲਾਟਰੀਆਂ ਖ਼ਰੀਦੀਆਂ ਤੇ 100 ਹੀ ਜਿੱਤੀਆਂ, ਹੋ ਗਿਆ ਮਾਲੋ-ਮਾਲ

ਇਸ ਸਬੰਧੀ ਟਾਂਡਾ ਪੁਲਸ ਨੇ ਟਿੱਪਰ ਚਾਲਕ ਦਵਿੰਦਰ ਸਿੰਘ ਵਾਸੀ ਸੰਤੋਖਪੁਰਾ ਜਲੰਧਰ ਦੇ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੀ 15 ਨਵੰਬਰ ਨੂੰ ਪਿੰਡ ਟਡਿਆਲਾ ਮੋੜ ਨਜ਼ਦੀਕ ਇਕ ਟਿੱਪਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਵਿੱਚ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਕੁਲਵਿੰਦਰ ਕੌਰ ਗੰਭੀਰ ਜ਼ਖ਼ਮੀ ਹੋ ਗਈ ਸੀ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਹੋਰ ਲੋੜੀਂਦੀ ਤਫ਼ਤੀਸ਼ ਏ. ਐੱਸ. ਆਈ. ਜਸਵੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਤਰਨਤਾਰਨ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ 2027 ਦੀਆਂ ਚੋਣਾਂ ਭਾਜਪਾ ਲਈ ਵੱਡੀ ਚੁਣੌਤੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News