ਸੜਕ ਪਾਰ ਕਰਦੇ ਸਮੇਂ ਟਰੱਕ ਦੀ ਚਪੇਟ ''ਚ ਆਏ ਮਾਂ-ਪੁੱਤ, ਮਾਂ ਦੀ ਦਰਦਨਾਕ ਮੌਤ

Wednesday, Nov 19, 2025 - 07:07 PM (IST)

ਸੜਕ ਪਾਰ ਕਰਦੇ ਸਮੇਂ ਟਰੱਕ ਦੀ ਚਪੇਟ ''ਚ ਆਏ ਮਾਂ-ਪੁੱਤ, ਮਾਂ ਦੀ ਦਰਦਨਾਕ ਮੌਤ

ਮੁਕੇਰੀਆਂ (ਬਲਬੀਰ)- ਸਥਾਨਕ ਸਿਵਲ ਹਸਪਤਾਲ ਦੇ ਸਾਹਮਣੇ ਪੈਂਦੇ ਨੌਸ਼ਹਿਰਾ ਚੌਕ 'ਤੇ ਸੜਕ ਪਾਰ ਕਰਦੇ ਸਮੇਂ ਟਰੱਕ ਦੀ ਟੱਕਰ ਨਾਲ ਇਕ ਔਰਤ ਦੀ ਮੌਤ ਅਤੇ ਉਸ ਦੇ ਪੁੱਤਰ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਦੇ ਜ਼ਖ਼ਮੀ ਪੁੱਤਰ ਜਸ਼ਨਪ੍ਰੀਤ ਸਿੰਘ (18) ਪੁੱਤਰ ਰਾਮ ਸਿੰਘ ਵਾਸੀ ਗੁੜਾ ਕਲਾ (ਮੀਰਥਲ) ਨੇ ਦੱਸਿਆ ਕਿ ਉਹ ਅਤੇ ਉਸ ਦੀ ਮਾਂ ਰਜਵੰਤ ਕੌਰ ਕਿਸੇ ਕੰਮ ਲਈ ਦਸੂਹਾ ਗਏ ਸਨ। ਜਦੋਂ ਉਹ ਦਸੂਹਾ ਤੋਂ ਵਾਪਸ ਆਏ ਤਾਂ ਨੌਸ਼ਹਿਰਾ ਚੌਕ ਪਹੁੰਚੇ ਅਤੇ ਪੈਦਲ ਸੜਕ ਪਾਰ ਕਰ ਰਹੇ ਸਨ ਤਾਂ ਜਲੰਧਰ ਵੱਲੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੱਕ ਉਸ ਦੀ ਮਾਂ ਦੀਆਂ ਲੱਤਾਂ ਉੱਪਰੋਂ ਲੰਘ ਗਿਆ ਅਤੇ ਉਸ ਨੂੰ ਵੀ ਸੱਟਾਂ ਲੱਗੀਆਂ। 

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ Latest ਅਪਡੇਟ! ਜਾਣੋ 23 ਨਵੰਬਰ ਤੱਕ ਕਿਹੋ-ਜਿਹਾ ਰਹੇਗਾ ਮੌਸਮ

ਇਕੱਠੇ ਹੋਏ ਲੋਕਾਂ ਨੇ ਟਰੱਕ ਨੂੰ ਰੋਕਿਆ ਅਤੇ ਉਸ ਦੀ ਮਾਂ ਨੂੰ ਟਰੱਕ ਦੇ ਟਾਇਰਾਂ ਹੇਠੋਂ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਲੈ ਗਏ। ਡਿਊਟੀ 'ਤੇ ਮੌਜੂਦ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਅਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਟਰੱਕ ਡਰਾਈਵਰ ਟਰੱਕ ਛੱਡ ਕੇ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ 'ਚ ਫੁੱਟ ਨੇ ਖੋਲ੍ਹੀ ਪਾਰਟੀ ਦੀ ਪੋਲ, ਅੰਦਰੂਨੀ ਕਲੇਸ਼ ਆਇਆ ਸਾਹਮਣੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News