ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਪਤੀ ਦੀ ਮੌਤ ਅਤੇ ਪਤਨੀ ਜ਼ਖ਼ਮੀ
Sunday, May 17, 2026 - 04:51 PM (IST)
ਕਿਸ਼ਨਗੜ੍ਹ (ਬੈਂਸ)-ਕਿਸ਼ਨਗੜ-ਕਰਤਾਰਪੁਰ ਲਿੰਕ ਸੜਕ ’ਤੇ ਕਿਸ਼ਨਗੜ੍ਹ ਨਜ਼ਦੀਕ ਸਥਿਤ ਸੰਘਵਾਲ ਵਾਲੀ ਨਹਿਰੀ ਪੁਲੀ ਕੋਲ ਇਕ ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਵਿਚ ਮੋਟਰਸਾਈਕਲ ਚਾਲਕ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਸਥਾਨਕ ਪੁਲਸ ਚੌਕੀ ਕਿਸ਼ਨਗੜ੍ਹ ਦੇ ਇੰਚਾਰਜ ਏ. ਐੱਸ. ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਨਰਿੰਦਰਪਾਲ ਸਿੰਘ ਪੁੱਤਰ ਨਿਰਮਲ ਸਿੰਘ ਨਿਵਾਸੀ ਪ੍ਰੀਤ ਨਗਰ ਕਪੂਰਥਲਾ ਆਪਣੀ ਪਤਨੀ ਰਣਜੀਤਾ ਨਾਲ ਆਪਣੇ ਘਰੋਂ ਕਰਤਾਰਪੁਰ ਤੋਂ ਹਿਮਾਚਲ ਲਈ ਜਾ ਰਹੇ ਸਨ। ਜਦ ਉਹ ਕਿਸ਼ਨਗੜ੍ਹ ਦੇ ਨਜ਼ਦੀਕ ਨਹਿਰੀ ਪੁਲੀ ਕੋਲ ਪਹੁੰਚੇ ਤਾਂ ਉਨ੍ਹਾਂ ਨੂੰ ਕਿਸੇ ਅਣਪਛਾਤੀ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਨੋਂ ਪਤੀ-ਪਤਨੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਕਰਤਾਰਪੁਰ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਨਰਿੰਦਰ ਪਾਲ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਰਣਜੀਤਾ ਨੂੰ ਜਲੰਧਰ ਦੇ ਕਿਸੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ ਕੀਤੀ ਖ਼ੂਬਸੂਰਤ ਵੀਡੀਓ
ਹਾਦਸੇ ਤੋਂ ਬਾਅਦ ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਸਥਾਨਕ ਪੁਲਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ’ਤੇ ਪਰਚਾ ਦਰਜ ਕਰਨ ਉਪਰੰਤ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਭੇਜ ਦਿੱਤਾ ਗਿਆ ਤੇ ਕਾਰ ਚਾਲਕ ਦੀ ਭਾਲ ਲਈ ਲੋੜੀਂਦੀ ਕਾਰਵਾਈ ਜਾਰੀ ਰਹੀ ਸੀ।
ਇਹ ਵੀ ਪੜ੍ਹੋ: ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
