ਨਵਾਂਸ਼ਹਿਰ 'ਚ ਵਾਪਰਿਆ ਦਰਦਨਾਕ ਹਾਦਸਾ, ਧੀ ਦੀਆਂ ਅੱਖਾਂ ਸਾਹਮਣੇ ਮਾਂ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

Friday, Aug 18, 2023 - 10:59 AM (IST)

ਨਵਾਂਸ਼ਹਿਰ 'ਚ ਵਾਪਰਿਆ ਦਰਦਨਾਕ ਹਾਦਸਾ, ਧੀ ਦੀਆਂ ਅੱਖਾਂ ਸਾਹਮਣੇ ਮਾਂ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

ਬਲਾਚੌਰ/ਪੋਜੇਵਾਲ (ਕਟਾਰੀਆ)-ਬਲਾਚੌਰ-ਨਵਾਂਸ਼ਹਿਰ ਮੁੱਖ ਮਾਰਗ ਵਿਖੇ ਗੜ੍ਹੀ ਕਾਨੂੰਨਗੋ ਵਿਖੇ ਕਾਰ ਅਤੇ ਸਕੂਟਰੀ ਦੀ ਟੱਕਰ ਹੋਣ ਨਾਲ ਸਕੂਟਰੀ ਸਵਾਰ ਮਾਂ ਦੀ ਮੌਤ ਅਤੇ ਧੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਸਕੂਟਰੀ ’ਤੇ ਮਾਂ-ਧੀ ਸਵਾਰ ਹੋ ਕੇ ਦਵਾਈ ਲੈਣ ਆ ਰਹੀਆਂ ਸਨ। ਉਕਤ ਸਥਾਨ ਤੋਂ ਐਕਟਿਵਾ ਨੂੰ ਪ੍ਰਾਈਵੇਟ ਹਸਪਤਾਲ ਵੱਲ ਮੋੜਨ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਐਕਟਿਵਾ ’ਤੇ ਮੌਜੂਦ ਦੋਵੇਂ ਮਾਂ-ਧੀ ਐਕਟਿਵਾ ਤੋਂ ਹੇਠਾਂ ਡਿੱਗ ਕੇ ਕਾਫ਼ੀ ਦੂਰ ਤੱਕ ਘੜੀਸ ਦੀਆਂ ਗਈਆਂ। ਐਕਟਿਵਾ ਚਾਲਕ ਅਮਰਜੀਤ ਕੌਰ ਪਤਨੀ ਬਲਬੀਰ ਰਾਮ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸ ਦੀ ਕੁੜੀ ਗੰਭੀਰ ਜ਼ਖ਼ਮੀ ਹੋ ਗਈ। ਦੋਵੇਂ ਪਿੰਡ ਲਾਲੀਆਂ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਰਹਿਣ ਵਾਲੀਆਂ ਹਨ।

ਇਹ ਵੀ ਪੜ੍ਹੋ- ਕਿਸ਼ਤੀ 'ਚ ਬੈਠ CM ਮਾਨ ਨੇ ਹੁਸ਼ਿਆਰਪੁਰ ਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

PunjabKesari

ਮੌਕੇ ’ਤੇ ਪੁਲਸ ਨੇ ਪਹੁੰਚ ਕੇ ਲਾਸ਼ ਅਤੇ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਜ਼ਖ਼ਮੀ ਲੜਕੀ ਨੂੰ ਆਈ. ਵੀ. ਵਾਈ. ਹਸਪਤਾਲ ਨਵਾਂਸ਼ਹਿਰ ’ਚ ਦਾਖ਼ਲ ਕਰਵਾਇਆ, ਉਥੇ ਹੀ ਕਾਰ ਦਾ ਡਰਾਈਵਰ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿਖੇ ਰੱਖਵਾਇਆ ਗਿਆ ਹੈ। ਇਸ ਮੌਕੇ ਪਹੁੰਚੇ ਐੱਸ. ਐੱਚ. ਓ. ਜਰਨੈਲ ਸਿੰਘ ਨੇ ਦੱਸਿਆ ਕਿ ਅਗਲੇਰੀ ਕਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਰੋਪੜ ਤੋਂ ਵੱਡੀ ਖ਼ਬਰ, ਮਠਿਆਈ ਦੀ ਦੁਕਾਨ ਦਾ ਸ਼ਟਰ ਚੁੱਕਦਿਆਂ ਹੀ ਹੋਇਆ ਵੱਡਾ ਧਮਾਕਾ, ਦੋ ਲੋਕਾਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News