ਭੇਦਭਰੇ ਹਾਲਾਤ ''ਚ ਔਰਤ ਦੀ ਮੌਤ
Monday, Sep 23, 2019 - 03:01 PM (IST)

ਟਾਂਡਾ (ਜਸਵਿੰਦਰ)— ਇਥੋਂ ਦੇ ਪਿੰਡ ਖਰਲ ਖੁਰਦ ਦੀ ਇਕ ਔਰਤ ਦੀ ਭੇਦਭਰੇ ਹਾਲਾਤ 'ਚ ਪਿੰਡ ਦੇ ਛੱਪੜ 'ਚੋਂ ਲਾਸ਼ ਮਿਲਣ ਦੀ ਖਬਰ ਮਿਲੀ ਹੈ। ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ ਪਤਨੀ ਜਗਤਾਰ ਸਿੰਘ ਦੇ ਰੂਪ 'ਚ ਹੋਈ ਹੈ। ਇਹ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਪਿੰਡ ਵਾਸੀਆਂ ਨੇ ਲਾਸ਼ ਨੂੰ ਛੱਪੜ 'ਚ ਤੈਰਦੇ ਦੇਖਿਆ।
ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਟਾਂਡਾ ਪੁਲਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਜੱਦੋ-ਜਹਿਦ ਤੋਂ ਬਾਅਦ ਲਾਸ਼ ਨੂੰ ਪਾਣੀ 'ਚੋਂ ਬਾਹਰ ਕੱਢਿਆ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।