ਹਾਜੀਪੁਰ ਵਿਖੇ ਪਾਵਰ ਹਾਊਸ ਨੰਬਰ 3 ਦੇ ਗੇਟਾਂ ’ਚੋਂ ਮਿਲੀ ਔਰਤ ਦੀ ਲਾਸ਼

05/22/2024 12:05:01 PM

ਹਾਜੀਪੁਰ (ਜੋਸ਼ੀ)-ਮੁਕੇਰੀਆਂ ਹਾਈਡਲ ਦੇ ਪਾਵਰ ਹਾਊਸ ਨੰਬਰ ਤਿੰਨ ਦੇ ਗੇਟਾਂ ’ਚੋਂ ਇਕ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਪੰਕਜ ਕੁਮਾਰ ਨੇ ਦੱਸਿਆ ਕਿ ਸਾਨੂੰ ਪਾਵਰ ਹਾਊਸ ਨੰਬਰ ਤਿੰਨ ਤੋਂ ਕਰਮਚਾਰੀਆਂ ਨੇ ਸੂਚਨਾ ਦਿੱਤੀ ਕਿ ਹਾਊਸ ਨੰਬਰ ਤਿੰਨ ’ਤੇ ਇਕ ਔਰਤ ਦੀ ਲਾਸ਼ ਆਈ ਹੈ। ਜਿਸ ’ਤੇ ਤੁਰੰਤ ਹਾਜੀਪੁਰ ਪੁਲਸ ਦੇ ਏ.ਐੱਸ.ਆਈ. ਹਰਭਜਨ ਸਿੰਘ ਆਪਣੀ ਪੁਲਸ ਪਾਰਟੀ ਨਾਲ ਪਾਵਰ ਹਾਊਸ ਤਿੰਨ ਲਈ ਰਵਾਨਾ ਹੋਏ।

ਇਹ ਵੀ ਪੜ੍ਹੋ- ਜਲੰਧਰ 'ਚ ਪੈਸੇਂਜਰ ਟਰੇਨ ਸਾਹਮਣੇ ਟਰੈਕਟਰ ਆਉਣ ਕਾਰਨ ਪਈਆਂ ਭਾਜੜਾਂ, ਫ਼ਿਲਮੀ ਸਟਾਈਲ 'ਚ ਟਲਿਆ ਵੱਡਾ ਹਾਦਸਾ

ਜਿਨਾਂ ਨੇ ਉੱਥੇ ਪਹੁੰਚ ਕੇ ਨਹਿਰ ਕਰਮਚਾਰੀਆਂ ਦੇ ਸਹਿਯੋਗ ਨਾਲ ਲਾਸ਼ ਨੂੰ ਬਾਹਰ ਕੱਢਿਆ। ਮ੍ਰਿਤਕ ਔਰਤ ਦੀ ਪਛਾਣ ਬਲਜਿੰਦਰ ਕੌਰ ਪਤਨੀ ਹਰਦੀਪ ਸਿੰਘ ਵਾਸੀ ਪਿੰਡ ਸਿੰਘਪੁਰ ਜਟਾਂ ਵੱਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ-  ਸ਼ਰਮਨਾਕ! ਕੜਾਕੇ ਦੀ ਧੁੱਪ 'ਚ ਫੈਕਟਰੀ ਦੀ ਕੰਧ 'ਤੇ ਛੱਡ ਗਏ ਨਵਜੰਮੀ ਬੱਚੀ, ਹਾਲਤ ਵੇਖ ਹਰ ਕੋਈ ਹੋਇਆ ਹੈਰਾਨ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News