ਪੈਟਰੋਲ ਪੰਪ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ, ਇਕ ਮਹਿਲਾ ਦੀ ਮੌਤ

Wednesday, Aug 12, 2026 - 05:40 PM (IST)

ਪੈਟਰੋਲ ਪੰਪ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ, ਇਕ ਮਹਿਲਾ ਦੀ ਮੌਤ

ਕਪੂਰਥਲਾ (ਗੁਰਪ੍ਰੀਤ)- ਸੁਲਤਾਨਪੁਰ ਲੋਧੀ-ਮੁੰਡੀ ਮੋੜ ਮਾਰਗ 'ਤੇ ਪਿੰਡ ਮੰਗੂਪੁਰ ਨੇੜੇ ਸੂਜੋਕਾਲੀਆ ਪੈਟਰੋਲ ਪੰਪ ਦੇ ਸਾਹਮਣੇ ਇਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਜੋੜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਹਾਦਸੇ ਵਿੱਚ ਜ਼ਖ਼ਮੀ ਹੋਈ ਮਹਿਲਾ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਮਹਿਲਾ ਦੀ ਪਛਾਣ ਪ੍ਰਕਾਸ਼ ਕੌਰ ਪਤਨੀ ਕੇਵਲ ਸਿੰਘ ਵਾਸੀ ਮੰਗੂਪੁਰ ਵਜੋਂ ਹੋਈ ਹੈ, ਜਦਕਿ ਮੋਟਰਸਾਈਕਲ ਚਾਲਕ ਕੇਵਲ ਸਿੰਘ ਪੁੱਤਰ ਹਜਾਰਾ ਸਿੰਘ ਵੀ ਹਾਦਸੇ ਵਿੱਚ ਜ਼ਖ਼ਮੀ ਹੋਇਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ ਇਤਰਾਜ਼ਯੋਗ ਸਾਮਾਨ

ਜਾਣਕਾਰੀ ਮੁਤਾਬਕ ਹਾਦਸਾ ਪਿੰਡ ਮੰਗੂਪੁਰ ਨੇੜੇ ਸੂਜੋਕਾਲੀਆ ਪੈਟਰੋਲ ਪੰਪ ਦੇ ਸਾਹਮਣੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਦੋਵੇਂ ਜ਼ਖ਼ਮੀ ਹੋ ਗਏ। ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਪਰਕਾਸ਼ ਕੌਰ ਦੀ ਮੌਤ ਹੋ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਸਥਾਨ ’ਤੇ ਪਹਿਲਾਂ ਵੀ ਕਈ ਸੜਕ ਹਾਦਸੇ ਵਾਪਰ ਚੁੱਕੇ ਹਨ। ਲੋਕਾਂ ਵੱਲੋਂ ਇੱਥੇ ਡਿਵਾਈਡਰ ਨੂੰ ਬੰਦ ਕਰਨ ਅਤੇ ਹਾਦਸਿਆਂ ਨੂੰ ਰੋਕਣ ਲਈ ਢੁੱਕਵੇਂ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਉੱਠ ਰਹੀ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ ਦੀਆਂ ਛੁੱਟੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News