ਸੜਕ ਹਾਦਸੇ 'ਚ ਜ਼ਖ਼ਮੀ ਹੋਈ ਔਰਤ ਨੇ ਤੋੜਿਆ ਦਮ

Sunday, Dec 10, 2023 - 07:00 PM (IST)

ਸੜਕ ਹਾਦਸੇ 'ਚ ਜ਼ਖ਼ਮੀ ਹੋਈ ਔਰਤ ਨੇ ਤੋੜਿਆ ਦਮ

ਕਪੂਰਥਲਾ (ਚੰਦਰ ਮੜ੍ਹੀਆ) : ਪਿੰਡ ਗੋਪੀਪੁਰ 'ਚ ਪਰਿਵਾਰ ਜੋ ਕਿ ਘਰ ਦੇ ਬਾਹਰ ਬਰਤਨ ਸਾਫ਼ ਕਰ ਰਿਹਾ ਸੀ ਪਰ ਬੀਤੇ ਦਿਨੀਂ ਪਿਕਅੱਪ ਮਾਲ ਗੱਡੀ ਦੀ ਲਪੇਟ 'ਚ ਆਉਣ ਦੇ ਮਾਮਲੇ 'ਚ ਜਿਸ ਵਿੱਚ 4 ਲੋਕ ਜ਼ਖ਼ਮੀ ਹੋ ਗਏ ਸਨ, 'ਚੋਂ ਇਲਾਜ ਦੌਰਾਨ ਇਕ ਔਰਤ ਨੇ ਜਲੰਧਰ ਦੇ ਇਕ ਹਸਪਤਾਲ 'ਚ ਦਮ ਤੋੜ ਦਿੱਤਾ, ਜਿਸ ਦੇ ਚੱਲਦਿਆਂ ਪੀੜਤ ਪਰਿਵਾਰ ਦੇ ਘਰ 'ਚ ਸੋਗ ਦੀ ਲਹਿਰ ਹੈ ਅਤੇ ਪਿੰਡ ਦੇ ਲੋਕ ਵੀ ਇਸ ਘਟਨਾ ਨੂੰ ਲੈ ਕੇ ਸਦਮੇ 'ਚ ਹਨ।

ਇਹ ਵੀ ਪੜ੍ਹੋ : ਰਿਸ਼ਤੇਦਾਰਾਂ ਦੇ ਝਗੜੇ ਨੇ ਧਾਰਿਆ ਖੂਨੀ ਰੂਪ, ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ, NRI ਦੀ ਮੌਤ

ਦਰਅਸਲ, ਕੁਝ ਦਿਨ ਪਹਿਲਾਂ ਰਾਤ ਨੂੰ ਜਦੋਂ ਇਹ ਪਰਿਵਾਰ ਆਪਣੇ ਰਿਸ਼ਤੇਦਾਰਾਂ ਨੂੰ ਖਾਣਾ ਖੁਆ ਕੇ ਘਰ ਦੇ ਬਾਹਰ ਬਰਤਨ ਸਾਫ਼ ਕਰ ਰਿਹਾ ਸੀ ਤਾਂ ਪਿੰਡ ਦੇ ਹੀ ਇਕ ਵਿਅਕਤੀ ਜੋ ਕਿ ਮਾਲ ਢੋਣ ਵਾਲੀ ਪਿਕਅੱਪ ਗੱਡੀ ਚਲਾਉਂਦਾ ਹੈ, ਨੇ ਲਾਪ੍ਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਗੱਡੀ ਪਰਿਵਾਰਕ ਮੈਂਬਰਾਂ ਦੇ ਉੱਪਰ ਚੜ੍ਹਾ ਦਿੱਤੀ, ਜਿਸ ਕਾਰਨ ਹੋਏ ਹਫੜਾ-ਦਫੜੀ ਵਿੱਚ ਗੰਭੀਰ ਰੂਪ 'ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਪਰ ਹੁਣ ਇਕ ਔਰਤ ਦੀ ਮੌਤ ਹੋ ਗਈ ਹੈ, ਜਿਸ 'ਤੇ ਪੀੜਤ ਪਰਿਵਾਰ ਨੇ ਪੁਲਸ ਨੂੰ ਜਲਦੀ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ, ਜਦਕਿ ਪੁਲਸ ਨੇ ਕੈਮਰੇ ਸਾਹਮਣੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਪਰ ਉਨ੍ਹਾਂ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।


author

Mukesh

Content Editor

Related News