ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ
Friday, May 01, 2026 - 04:59 PM (IST)
ਮੁਕੇਰੀਆਂ (ਬਲਬੀਰ)-ਜਲੰਧਰ-ਪਠਾਨਕੋਟ ਰੇਲਵੇ ਟਰੈਕ ’ਤੇ ਉੱਚੀ ਬੱਸੀ ਸਦਰਪੁਰ ਕ੍ਰਾਸਿੰਗ ਨੇੜੇ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਇਕ ਅਣਪਛਾਤੀ ਔਰਤ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਚੌਕੀ ਇੰਚਾਰਜ ਮਲਕੀਤ ਸਿੰਘ ਬਾਜਵਾ ਨੇ ਦੱਸਿਆ ਕਿ ਔਰਤ ਦੀ ਉਮਰ ਲਗਭਗ 50-55 ਸਾਲ ਜਾਪਦੀ ਹੈ। ਇਹ ਹਾਦਸਾ ਵੀਰਵਾਰ ਬਾਅਦ ਦੁਪਹਿਰ ਉੱਚੀ ਬੱਸੀ-ਮੁਕੇਰੀਆਂ ਰੇਲਵੇ ਸਟੇਸ਼ਨ ਨੇੜੇ, ਸਦਰਪੁਰ ਕਰਾਸਿੰਗ ਦੇ ਨੇੜੇ ਗੇਟ ਨੰਬਰ ਐੱਸ-95 ਦੇ ਨੇੜੇ ਵਾਪਰਿਆ।
ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ
ਦੱਸਿਆ ਜਾ ਰਿਹਾ ਹੈ ਕਿ ਔਰਤ ਨੂੰ ਰੇਲਗੱਡੀ ਨੰਬਰ 12920 ਡਾਊਨ ਮਾਲਵਾ ਐਕਸਪ੍ਰੈੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਮੁਕੇਰੀਆਂ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ। ਪੁਲਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਔਰਤ ਬਾਰੇ ਕੋਈ ਜਾਣਕਾਰੀ ਹੈ, ਤਾਂ ਉਹ ਤੁਰੰਤ ਨੇੜਲੇ ਪੁਲਸ ਸਟੇਸ਼ਨ ਜਾਂ ਸਿਵਲ ਹਸਪਤਾਲ ਮੁਕੇਰੀਆਂ ਨਾਲ ਸੰਪਰਕ ਕਰਨ।
ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
