ਟਰੱਕ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ, ਇਕ ਜ਼ਖ਼ਮੀ
Wednesday, Oct 16, 2024 - 05:25 AM (IST)
ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ’ਚ ਇਕ ਟਰੱਕ ਵੱਲੋਂ ਬੇਕਾਬੂ ਹੋ ਕੇ ਸੜਕ ’ਤੇ ਪੈਦਲ ਜਾ ਰਹੀਆਂ ਦੋ ਔਰਤਾਂ ਨੂੰ ਕੁਚਲ ਦਿੱਤਾ ਗਿਆ। ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਸ਼ਤਾਬਗੜ੍ਹ ਦੀਆਂ ਦੋ ਔਰਤਾਂ ਆਰ. ਸੀ. ਐੱਫ਼. ’ਚ ਪ੍ਰਾਈਵੇਟ ਕੰਮ ਕਰਕੇ ਪੈਦਲ ਘਰ ਪਰਤ ਰਹੀਆਂ ਸਨ ਤਾਂ ਸ਼ਹੀਦ ਊਧਮ ਸਿੰਘ ਚੌਂਕ ਨੇੜੇ ਪਿੱਛੇ ਤੋਂ ਆ ਰਹੇ ਇਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਜ਼ੁਰਗ ਔਰਤ ਸੁਰਜੀਤ ਕੌਰ ਪਤਨੀ ਮਲਕੀਤ ਸਿੰਘ ਵਾਸੀ ਸ਼ਤਾਬਗੜ੍ਹ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਸਰੀ ਔਰਤ ਕੁਲਵਿੰਰ ਕੌਰ ਪਤਨੀ ਬਲਵਿੰਦਰ ਸਿੰਘ ਦੇ ਪੈਰ ’ਤੇ ਗੰਭੀਰ ਸੱਟ ਲੱਗੀ। ਜਿਸ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ ਪੰਚਾਇਤੀ ਚੋਣਾਂ: ਚੋਣ ਡਿਊਟੀ ਦੌਰਾਨ ਟੀਚਰ ਦੀ ਮੌਤ
ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਰਖਵਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਲਾਸ਼ ਨੂੰ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 16 ਨੂੰ ਅੱਧੀ ਅਤੇ 17 ਤਾਰੀਖ਼ ਨੂੰ ਪੂਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ