ਫਗਵਾੜਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਕਰੇਨ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ
Sunday, Sep 24, 2023 - 11:35 AM (IST)

ਫਗਵਾੜਾ (ਜਲੋਟਾ)-ਫਗਵਾੜਾ ਦੇ ਪਿੰਡ ਚੱਕ ਹਕੀਮ ਨੇੜੇ ਨੈਸ਼ਨਲ ਹਾਈਵੇਅ ਨੰਬਰ 1 ਦੀ ਸਰਵਿਸ ਰੋਡ ’ਤੇ ਕਰੇਨ ਦੀ ਲਪੇਟ ’ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਰਾਮ ਕੁਮਾਰੀ ਵਾਸੀ ਪਿੰਡ ਚੱਕ ਹਕੀਮ ਫਗਵਾੜਾ ਵਜੋਂ ਹੋਈ ਹੈ। ਥਾਣਾ ਸਦਰ ਫਗਵਾੜਾ ਦੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਭੇਜ ਦਿੱਤਾ ਹੈ। ਗੱਲਬਾਤ ਕਰਦਿਆਂ ਪਿੰਡ ਚੱਕ ਹਕੀਮ ਸਮੇਤ ਆਸ-ਪਾਸ ਦੇ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਨੇ ਭਾਰੀ ਗੁੱਸੇ ’ਚ ਕਿਹਾ ਕਿ ਜਿਸ ਥਾਂ ’ਤੇ ਔਰਤ ਨੂੰ ਕਰੇਨ ਨੇ ਟੱਕਰ ਮਾਰੀ ਹੈ, ਉੱਥੇ ਹਰ ਰੋਜ਼ ਸੜਕ ਹਾਦਸੇ ਹੋ ਰਹੇ ਹਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਸਰਵਿਸ ਰੋਡ ’ਤੇ ਕੁਝ ਲੋਕਾਂ ਦੀਆਂ ਗੱਡੀਆਂ ਅਤੇ ਵੱਡੀਆ ਭਾਰੀ ਭਰਕਮ ਕਰੇਨਾਂ ਲੰਬੇ ਸਮੇਂ ਤੋਂ ਖੜ੍ਹੀਆਂ ਹਨ, ਜਿਸ ਦੀ ਸ਼ਿਕਾਇਤ ਕਈ ਵਾਰ ਫਗਵਾੜਾ ਪੁਲਸ ਨੂੰ ਲਿਖ਼ਤੀ ਤੌਰ ’ਚ ਦਿੱਤੀ ਜਾ ਚੁੱਕੀ ਹੈ। ਪੁਲਸ ਇਹ ਵੀ ਜਾਣਦੀ ਹੈ ਕਿ ਇਸ ਜਗ੍ਹਾ ’ਤੇ ਕਈ ਵਾਰ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ ਪਰ ਸਾਨੂੰ ਨਹੀਂ ਪਤਾ ਕਿ ਪੁਲਸ ਪ੍ਰਣਾਲੀ ਦੀ ਇਹੋਂ ਜਿਹੀ ਕਿਹੜੀ ਵੱਡੀ ਮਜਬੂਰੀ ਹੈ ਕਿ ਉਹ ਇਥੇ ਸਰਕਾਰੀ ਸੜਕ ’ਤੇ ਕਬਜ਼ਾ ਕਰਨ ਵਾਲੇ ਕੁਝ ਲੋਕਾਂ ਦੇ ਵਾਹਨ ਅਤੇ ਕਰੇਨਾਂ ਨਹੀਂ ਹਟਾ ਰਹੇ ਹਨ?
ਇਹ ਵੀ ਪੜ੍ਹੋ- ਰੈਸਟੋਰੈਂਟਾਂ ਤੋਂ 22 ਲੱਖ ਲੋਕਾਂ ਦਾ ਡਾਟਾ ਹੈਕ, ਵੇਰਵਾ ਚੋਰੀ ਕਰਨ ਮਗਰੋਂ ਆਨਲਾਈਨ ਸੇਲ ਸ਼ੁਰੂ
ਆਮ ਲੋਕਾਂ ਨੇ ਕਿਹਾ ਕਿ ਇਸੇ ਕਾਰਨ ਸੜਕ ਹਾਦਸੇ ਹੋ ਰਹੇ ਹਨ ਅਤੇ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਔਰਤ ਰਾਮ ਕੁਮਾਰੀ ਦੀ ਸੜਕ ਹਾਦਸੇ ਵਿਚ ਮੌਤ ਹੋਣ ਮਗਰੋਂ ਲੋਕਾਂ ਨੇ ਡੀ . ਸੀ. ਕਪੂਰਥਲਾ, ਐੱਸ. ਐੱਸ. ਪੀ. ਕਪੂਰਥਲਾ, ਏ. ਡੀ. ਸੀ. ਫਗਵਾੜਾ ਅਤੇ ਐੱਸ. ਪੀ. ਫਗਵਾੜਾ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਿੰਡ ਚੱਕ ਹਕੀਮ ਦੀ ਸਰਵਿਸ ਰੋਡ ਨੂੰ ਲੋਕ ਹਿੱਤ ’ਚ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇ ਤਾਂ ਜੋ ਇਲਾਕੇ ਵਿਚ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ-ਇੰਗਲੈਂਡ ਤੋਂ ਆਈ ਮੰਦਭਾਗੀ ਖ਼ਬਰ, ਪਟਿਆਲਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ