ਜਲੰਧਰ 'ਚ ਡੌਲਫਿਨ ਹੋਟਲ ਨੇੜੇ ਵਾਪਰਿਆ ਵੱਡਾ ਹਾਦਸਾ! ਐਕਟਿਵਾ ਸਵਾਰ ਮਹਿਲਾ ਦੀ ਦਰਦਨਾਕ ਮੌਤ
Thursday, Jan 29, 2026 - 12:31 PM (IST)
ਜਲੰਧਰ (ਸੋਨੂੰ,ਪੰਕਜ, ਕੁੰਦਨ)- ਥਾਣਾ 2 ਅਧੀਨ ਆਉਂਦੇ ਪਟੇਲ ਚੌਕ ਨੇੜੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ। ਦਰਅਸਲ ਡੌਲਫਿਨ ਹੋਟਲ ਨੇੜੇ ਇਕ ਕੂੜਾ ਟਿੱਪਰ ਦੀ ਐਕਟਿਵਾ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਐਕਟਿਵਾ ਸਵਾਰ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਔਰਤ ਦੀ ਉਮਰ 50 ਤੋਂ 55 ਸਾਲ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕੀ ਬਚੀ ਹੈ ਕੋਈ ਥਾਂ ਜਿੱਥੇ ਸੁਰੱਖਿਅਤ ਮਹਿਸੂਸ ਕਰ ਸਕਣ ਲੋਕ: ਰਾਜਾ ਵੜਿੰਗ

ਲੋਕਾਂ ਅਨੁਸਾਰ ਘਟਨਾ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਭੱਜ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਿਹਾ ਕਿ ਔਰਤ ਦੀ ਪਛਾਣ ਕੀਤੀ ਜਾ ਰਹੀ ਹੈ। ਪਛਾਣ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।
ਪੁਲਸ ਨੇ ਟਿੱਪਰ ਅਤੇ ਐਕਟਿਵਾ ਨੂੰ ਜ਼ਬਤ ਕਰ ਲਿਆ ਹੈ। ਮੌਕੇ 'ਤੇ ਮੌਜੂਦ ਇਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਗੱਡੀ 'ਚ ਦੋ ਲੋਕ ਸਵਾਰ ਸਨ। ਘਟਨਾ ਤੋਂ ਬਾਅਦ ਟਿੱਪਰ ਦਾ ਡਰਾਈਵਰ ਮੌਕੇ ਤੋਂ ਭੱਜ ਗਿਆ। ਵਿਅਕਤੀ ਨੇ ਦੱਸਿਆ ਕਿ ਹਾਦਸਾ ਟਿੱਪਰ ਡਰਾਈਵਰ ਦੀ ਗਲਤੀ ਕਾਰਨ ਹੋਇਆ। ਲੋਕ ਉਸ ਨੂੰ ਫੜਨ ਗਏ ਪਰ ਦੋਵੇਂ ਮੌਕੇ ਤੋਂ ਭੱਜ ਗਏ।
ਇਹ ਵੀ ਪੜ੍ਹੋ: ਮੋਹਾਲੀ 'ਚ ਹੋਏ ਕਤਲ ਨੂੰ ਲੈ ਕੇ ਪਰਗਟ ਸਿੰਘ ਨੇ ਘੇਰੀ 'ਆਪ', ਕਿਹਾ-SSP ਦਫ਼ਤਰ ਲਾਗੇ ਕਤਲ ਸਰਕਾਰ ਨੂੰ ਚੁਣੌਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
