ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਦਰਦਨਾਕ ਮੌਤ

Friday, Nov 22, 2024 - 05:56 PM (IST)

ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਦਰਦਨਾਕ ਮੌਤ

ਗੜ੍ਹਸ਼ੰਕਰ (ਰਾਮਪਾਲ ਭਾਰਦਵਾਜ)- ਖ਼ੂਨੀ ਸੜਕ ਬਣੀ ਗੜ੍ਹਸ਼ੰਕਰ-ਨੰਗਲ ਰੋਡ 'ਤੇ ਸ਼ੁੱਕਰਵਾਰ ਨੂੰ ਇਕ ਔਰਤ ਦੀ ਟਰੱਕ ਹੇਠਾਂ ਆਉਣ ਕਾਰਨ ਦਰਦਨਾਕ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦੇ ਹੀ ਗੜ੍ਹਸ਼ੰਕਰ ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਮੁਰਦਾਘਰ ਵਿਚ ਰੱਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ਕੌਰ ਉੱਮਰ 65 ਸਾਲ ਪਤਨੀ ਮੋਹਨ ਸਿੰਘ ਵਾਸੀ ਪਿੰਡ ਭੰਮੀਆਂ ਕੋ-ਆਪ੍ਰੇਟਿਵ ਬੈਂਕ ਤੋਂ ਪੈਨਸ਼ਨ ਕੱਢਵਾ ਕੇ ਨੰਗਲ ਰੋਡ 'ਤੇ ਪੈਦਲ ਸੜਕ ਕਿਨਾਰੇ ਅਪਣੇ ਪਿੰਡ ਵੱਲ ਜਾ ਰਹੀ ਸੀ ਤਾਂ ਪਿੱਛੋਂ ਆ ਰਿਹੇ ਇਕ ਟਰੱਕ ਦੀ ਲਪੇਟ ਵਿੱਚ ਆ ਗਈ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਦਰਦਨਾਕ ਮੌਤ ਹੋ ਗਈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਭਾਜਪਾ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News