ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
Thursday, Oct 29, 2026 - 04:31 PM (IST)
ਜਲੰਧਰ (ਜਤਿੰਦਰ, ਭਾਰਦਵਾਜ)- ਐਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਵੱਲੋਂ ਨਸ਼ੇ ਦੀਆਂ ਗੋਲ਼ੀਆਂ ਦੀ ਸਮਗਲਿੰਗ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ ਪਿੰਕੀ ਪਤਨੀ ਗੁਰਪ੍ਰੀਤ ਵਾਸੀ ਗੰਨਾ ਪਿੰਡ, ਫਿਲੌਰ ਨੂੰ 2 ਮਹੀਨੇ 10 ਦਿਨ ਦੀ ਕੈਦ ਅਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ ਹੈ। ਇਸ ਮਾਮਲੇ ਵਿਚ ਦੋਸ਼ੀ ਖ਼ਿਲਾਫ਼ 5 ਜੁਲਾਈ 2025 ਨੂੰ ਥਾਣਾ ਫਿਲੌਰ ਦੀ ਪੁਲਸ ਨੇ ਉਕਤ ਦੋਸ਼ੀ ਤੋਂ 60 ਨਸ਼ੇ ਦੀਆਂ ਗੋਲ਼ੀਆਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
