ਸੜਕ ਹਾਦਸੇ ਵਿਚ ਔਰਤ ਦੀ ਹੋਈ ਮੌਤ, ਛੋਟੀ ਬੱਚੀ ਸਮੇਤ ਪਤੀ ਜ਼ਖ਼ਮੀ

Saturday, May 28, 2022 - 02:54 PM (IST)

ਸੜਕ ਹਾਦਸੇ ਵਿਚ ਔਰਤ ਦੀ ਹੋਈ ਮੌਤ, ਛੋਟੀ ਬੱਚੀ ਸਮੇਤ ਪਤੀ ਜ਼ਖ਼ਮੀ

ਦਸੂਹਾ/ਟਾਂਡਾ ਉੜਮੁੜ(ਵਰਿੰਦਰ ਪੰਡਿਤ)- ਸ਼ੂਗਰ ਮਿੱਲ ਦਸੂਹਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦੀ ਛੋਟੀ ਬੱਚੀ ਸਮੇਤ ਪਤੀ ਜ਼ਖ਼ਮੀ ਹੋ ਗਏ। ਦਸੂਹਾ ਪੁਲਸ ਨੇ ਇਸ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਈ ਔਰਤ ਪਰਮਜੀਤ ਦੇ ਪਤੀ ਹਨੀ ਕੁਮਾਰ ਪੁੱਤਰ ਜਨਕ ਰਾਜ ਵਾਸੀ ਆਲੋ ਭੱਟੀ (ਮੁਕੇਰੀਆਂ) ਦੇ ਬਿਆਨ ਦੇ ਆਧਾਰ 'ਤੇ ਕਾਰ ਚਾਲਕ ਸਤਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਕੁਲਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ 'ਚ ਪੁਲਸ ਹੱਥ ਲੱਗੇ ਅਹਿਮ ਸੁਰਾਗ, ਗ੍ਰਿਫ਼ਤਾਰ ਮੁਲਜ਼ਮਾਂ ਤੋਂ ਖੁੱਲ੍ਹੀਆਂ ਹੋਰ ਪਰਤਾਂ

ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਹਨੀ ਨੇ ਦੱਸਿਆ ਕਿ ਜਦੋਂ ਉਹ 27 ਮਈ ਦੀ ਸ਼ਾਮ ਨੂੰ ਆਪਣੀ ਪਤਨੀ ਪਰਮਜੀਤ ਅਤੇ ਬੱਚੀ ਇਸ਼ਿਕਾ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਮਾਸੀ ਦੇ ਪਿੰਡ ਤੋਂ ਆਪਣੇ ਘਰ ਜਾ ਰਿਹਾ ਸੀ ਤਾਂ ਮਿੱਲ ਨਜ਼ਦੀਕ ਉਕਤ ਮੁਲਜ਼ਮ ਨੇ ਲਾਪਰਵਾਹੀ ਨਾਲ ਕਾਰ ਚਲਾਉਂਦੇ ਹੋਏ ਉਨ੍ਹਾਂ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਪਤਨੀ ਦੀ ਮੌਤ ਹੋ ਗੀ ਅਤੇ ਉਹ ਜ਼ਖ਼ਮੀ ਹੋ ਗਏ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਭੁਪਿੰਦਰ ਸਿੰਘ ਹਾਦਸੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ: ਜ਼ਿਮਨੀ ਚੋਣ ਨੂੰ ਲੈ ਕੇ ਸੰਗਰੂਰ ਹਲਕਾ ਚਰਚਾ 'ਚ, ਇਸ ਸੀਟ ਨੇ ਪੰਜਾਬ ਨੂੰ ਦਿੱਤੇ ਹਨ ਤਿੰਨ ਮੁੱਖ ਮੰਤਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News