ਮਲਸੀਆਂ ''ਚ ਦੋ ਬੱਚਿਆਂ ਦੇ ਮਾਂ ਸ਼ੱਕੀ ਹਾਲਾਤ ’ਚ ਲਾਪਤਾ, 3 ਹਫ਼ਤਿਆਂ ਬਾਅਦ ਵੀ ਨਹੀਂ ਮਿਲਿਆ ਕੋਈ ਸੁਰਾਗ
Wednesday, Mar 08, 2023 - 01:10 PM (IST)

ਮਲਸੀਆਂ (ਅਰਸ਼ਦੀਪ, ਤ੍ਰੇਹਨ)- 3 ਹਫ਼ਤੇ ਪਹਿਲਾਂ ਅਚਾਨਕ ਲਾਪਤਾ ਹੋਈ ਵਿਆਹੁਤਾ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ। ਸਰਬਜੀਤ ਉਰਫ਼ ਬਿੱਲਾ ਪੁੱਤਰ ਸੁਰਜੀਤ ਸਿੰਘ ਵਾਸੀ ਪੱਤੀ ਆਕਲਪੁਰ (ਮਲਸੀਆਂ) ਨੇ ਦੱਸਿਆ ਕਿ ਉਹ ਆਪਣੀ ਪਤਨੀ ਰੀਨਾ ਤੇ 2 ਬੱਚਿਆਂ ਨਾਲ ਕਿਰਾਏ ਦੇ ਮਕਾਨ ’ਚ ਰਹਿੰਦਾ ਹੈ। ਉਹ ਮਿਹਨਤ-ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪੇਟ ਭਰਦਾ ਹੈ।
ਇਹ ਵੀ ਪੜ੍ਹੋ : ਖ਼ਾਲਸਾਈ ਰੰਗ 'ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਦੂਜੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ’ਚ ਟੇਕਿਆ ਮੱਥਾ
ਬੀਤੇ 4 ਫਰਵਰੀ ਨੂੰ ਹਰ ਰੋਜ਼ ਦੀ ਤਰ੍ਹਾਂ ਕੰਮ ’ਤੇ ਗਿਆ ਸੀ। ਉਸ ਦੀ ਪਤਨੀ ਰੀਨਾ ਨਕੋਦਰ ਵਿਖੇ ਲੋਨ ਦੀ ਕਿਸ਼ਤ ਜਮ੍ਹਾ ਕਰਵਾਉਣ ਦਾ ਕਹਿ ਕੇ ਗਈ ਸੀ ਅਤੇ ਫਿਰ ਘਰ ਵਾਪਸ ਨਹੀਂ ਆਈ। ਉਨ੍ਹਾਂ ਆਪਣੀ ਰਿਸ਼ਤੇਦਾਰੀ ’ਚ ਵੀ ਉਸ ਦੀ ਭਾਲ ਕੀਤੀ ਪਰ ਅਜੇ ਤੱਕ ਉਸ ਦਾ ਕੋਈ ਪਤਾ ਨਹੀਂ ਲੱਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਸਾਂਝ ਕੇਂਦਰ ਸ਼ਾਹਕੋਟ ਅਤੇ ਪੁਲਸ ਚੌਂਕੀ ਮਲਸੀਆਂ ਵਿਖੇ ਇਤਲਾਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਆਹੁਤਾ ਦੇ 2 ਬੱਚੇ ਲੜਕਾ ਅੰਸ਼ (11) ਅਤੇ ਲੜਕੀ ਵੰਸ਼ਿਕਾ (8) ਹਨ, ਜੋਕਿ ਆਪਣੀ ਮਾਂ ਦੇ ਅਚਾਨਕ ਲਾਪਤਾ ਹੋਣ ਕਾਰਨ ਬਹੁਤ ਪ੍ਰੇਸ਼ਾਨ ਹਨ। ਸਥਾਨਕ ਪੁਲਸ ਚੌਂਕੀ ਇੰਚਾਰਜ ਸੰਜੀਵਨ ਸਿੰਘ ਨੇ ਦੱਸਿਆ ਕਿ ਵਿਆਹੁਤਾ ਆਪਣੀ ਮਰਜ਼ੀ ਨਾਲ ਕਿਧਰੇ ਗਈ ਹੋ ਸਕਦੀ ਹੈ, ਫਿਰ ਵੀ ਪੁਲਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਜਵਾਨ ਦੇ ਹੋਏ ਕਤਲ ਮਗਰੋਂ ਸ਼ਹਿਰ ਪੁਲਸ ਛਾਉਣੀ 'ਚ ਤਬਦੀਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।