ਪਿੰਡ ਨਿੱਝਰਾਂ ''ਚ ਕਤਲ ਹੋਈ ਔਰਤ ਸਬੰਧੀ ਅਜੇ ਪੁਲਸ ਹੱਥ ਨਹੀਂ ਲੱਗਾ ਕੋਈ ਸੁਰਾਗ

04/08/2020 3:59:25 PM

ਲਾਂਬੜਾ (ਵਰਿੰਦਰ)— ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਨਿੱਝਰਾਂ ਵਿਖੇ ਬੀਤੇ ਦਿਨੀਂ ਕਰਫਿਊ ਦੌਰਾਨ ਇਕ ਬੇਰਹਿਮੀ ਨਾਲ ਕਤਲ ਕੀਤੀ ਗਈ ਔਰਤ ਦੀ ਲਾਸ਼ ਬਰਾਮਦ ਹੋਈ ਸੀ। ਮ੍ਰਿਤਕਾ ਦੇ ਕਾਤਲਾਂ ਸਬੰਧੀ ਅਜੇ ਪੁਲਸ ਦੇ ਹੱਥ ਕੋਈ ਸੁਰਾਗ ਨਹੀਂ ਲੱਗ ਸਕਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਨੂੰ ਸੀਤਾ (52) ਪਤਨੀ ਲੁਭਾਇਆ ਵਾਸੀ ਪਿੰਡ ਨਿੱਝਰਾਂ ਦੁਪਹਿਰ ਸਮੇਂ ਘਰੋਂ ਪਸ਼ੂਆਂ ਲਈ ਚਾਰਾ ਲੈਣ ਲਈ ਨਿਕਲੀ ਸੀ ਪਰ ਸ਼ਾਮ ਤੱਕ ਜਦ ਉਹ ਘਰ ਨਾ ਪਹੁੰਚੀ ਤਾਂ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਅੱਧੀ ਰਾਤ ਤੱਕ ਉਸ ਦੀ ਭਾਲ ਕੀਤੀ ਪਰ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ ► ਜਾਣੋ ਜਲੰਧਰ ਦੇ ਇਸ ਮਰੀਜ਼ ਨੂੰ ਕਿਵੇਂ ਹੋਇਆ 'ਕੋਰੋਨਾ', ਦੱਸੀਆਂ ਹੈਰਾਨ ਕਰਦੀਆਂ ਗੱਲਾਂ

ਇਹ ਵੀ ਪੜ੍ਹੋ ► ਆਦਮਪੁਰ ਦੇ ਰਹਿਣ ਵਾਲੇ ਵਿਅਕਤੀ ਦੀ ਕੋਰੋਨਾ ਨਾਲ ਨਿਊਯਾਰਕ 'ਚ ਮੌਤ

ਅਗਲੇ ਦਿਨ ਸਵੇਰ ਸਮੇਂ ਲਾਪਤਾ ਔਰਤ ਸੀਤਾ ਦੀ ਲਾਸ਼ ਪਿੰਡ ਤੋਂ ਕੁਝ ਦੂਰੀ 'ਕ੍ਰਤੇ ਖੇਤਾਂ ਵਿਚ ਇਕ ਖੂਹ ਤੋਂ ਬਰਾਮਦ ਹੋਈ ਸੀ। ਸੀਤਾ ਦੀ ਚੁੰਨੀ ਨਾਲ ਹੀ ਉਸ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਮ੍ਰਿਤਕਾ ਦੇ ਕੱਪੜਿਆਂ ਦੀ ਹਾਲਤ ਦੇਖ ਕੇ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਕਤਲ ਤੋਂ ਪਹਿਲਾਂ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਬਾਅਦ ਵਿਚ ਕਾਤਲ ਨੇ ਆਪਣੀ ਇਹ ਕਰਤੂਤ ਲੁਕਾਉਣ ਲਈ ਉਸ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ ► ਫਤਿਹ ਸਿੰਘ ਤੋਂ ਬਾਅਦ ਨਵਾਂਸ਼ਹਿਰ 'ਚ 7 ਹੋਰ ਮਰੀਜ਼ਾਂ ਨੇ ਹਾਸਲ ਕੀਤੀ ਕੋਰੋਨਾ 'ਤੇ 'ਫਤਿਹ'
ਮ੍ਰਿਤਕਾ ਦੀ ਮੈਡੀਕਲ ਰਿਪੋਰਟ ਆਉਣੀ ਅਜੇ ਬਾਕੀ ਹੈ। ਇਸ ਸਬੰਧੀ ਥਾਣਾ ਮੁਖੀ ਰਮਨਦੀਪ ਸਿੰਘ ਨੇ ਆਖਿਆ ਕਿ ਪੁਲਸ ਵੱਲੋਂ ਇਸ ਮਾਮਲੇ ਵਿਚ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ ► ਕੋਰੋਨਾ 'ਤੇ ਫਤਿਹ ਕਰਨ ਵਾਲੇ ਦਲਜਿੰਦਰ ਨੇ ਸੁਣਾਈ ਹੱਡਬੀਤੀ, ਲੋਕਾਂ ਨੂੰ ਦਿੱਤੀ ਇਹ ਨਸੀਹਤ (ਤਸਵੀਰਾਂ)


shivani attri

Content Editor

Related News