ਸਹੁਰਿਆਂ ਵੱਲੋਂ ਕਤਲ ਕੀਤੀ ਵਿਆਹੁਤਾ ਦੇ ਕਾਤਲਾਂ 'ਚੋਂ ਦੋ ਮੁਲਜ਼ਮ ਗ੍ਰਿਫ਼ਤਾਰ

11/08/2021 6:29:44 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਟਾਹਲੀ ਵਿਖੇ ਇਕ ਔਰਤ ਦੀ ਮੌਤ ਦੇ ਜ਼ਿੰਮੇਵਾਰ ਮੁਲਜ਼ਮਾਂ ਵਿਚੋਂ ਦੋ ਨੂੰ ਟਾਂਡਾ ਪੁਲਸ ਨੇ ਕਾਬੂ ਕੀਤਾ ਹੈ। ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਹਰਜਿੰਦਰ ਕੌਰ ਦੇ ਪਤੀ ਜਗਮੀਤ ਸਿੰਘ ਅਤੇ ਸੱਸ ਸੁਰਜੀਤ ਕੌਰ ਪਤਨੀ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਬੀਤੇ ਦਿਨ ਮਾਰੀ ਗਈ ਔਰਤ ਦੇ ਪਿਤਾ ਜਸਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਨ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ: ਪੁਲਸ ਕਸਟਡੀ 'ਚੋਂ ਭੱਜੇ ਹਿਮਾਂਸ਼ ਵਰਮਾ ਦੀ ਸੂਚਨਾ ਦੇਣ ਵਾਲੇ ਲਈ ਪੁਲਸ ਨੇ ਰੱਖਿਆ ਵੱਡਾ ਇਨਾਮ

ਜ਼ਿਕਰਯੋਗ ਹੈ ਕਿ ਪਿੰਡ ਟਾਹਲੀ ਵਿਖੇ ਬੀਤੇ ਦਿਨੀਂ ਸ਼ੱਕੀ ਹਾਲਾਤ ਵਿਚ ਵਿਆਹੁਤਾ ਦੀ ਮੌਤ ਹੋ ਗਈ ਸੀ। ਮੌਤ ਦਾ ਸ਼ਿਕਾਰ ਹੋਈ ਔਰਤ ਦੇ ਮਾਤਾ-ਪਿਤਾ ਨੇ ਉਸ ਦੇ ਸਹੁਰੇ ਪਰਿਵਾਰ 'ਤੇ ਕਤਲ ਦਾ ਦੋਸ਼ ਲਗਾਉਂਦੇ ਹੋਏ ਟਾਂਡਾ ਆ ਕੇ ਹਾਈਵੇਅ ਜਾਮ ਕਰ ਦਿੱਤਾ ਅਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਸੀ। ਬਾਅਦ ਦੁਪਹਿਰ ਹਾਈਵੇਅ ਨੂੰ ਕਾਫ਼ੀ ਸਮਾਂ ਜਾਮ ਕਰਨ ਤੋਂ ਬਾਅਦ ਮਾਮਲਾ ਦਰਜ ਹੋਣ ਤੋਂ ਬਾਅਦ ਜਾਮ ਖੋਲ੍ਹਿਆ ਗਿਆ। 

ਸਵੇਰੇ ਪਿੰਡ ਟਾਹਲੀ ਵਿਖੇ ਔਰਤ ਹਰਜਿੰਦਰ ਕੌਰ ਦੀ ਮੌਤ ਹੋਣ ਦੀ ਸੂਚਨਾ ਮਿਲਦੇ ਹੀ ਉਸ ਦੇ ਪਿਤਾ ਸ਼ੰਕਰ ਸਿੰਘ, ਮਾਤਾ ਕੁਲਵਿੰਦਰ ਕੌਰ ਵਾਸੀ ਬਹਾਦਰ (ਪੁਰਾਣਾ ਸ਼ਾਲਾ) ਗੁਰਦਾਸਪੁਰ ਅਤੇ ਹੋਰ ਰਿਸ਼ਤੇਦਾਰ ਪਿੰਡ ਟਾਹਲੀ ਵਿਖੇ ਪੁੱਜੇ। ਉਨ੍ਹਾਂ ਦੋਸ਼ ਲਾਇਆ ਕਿ ਉਸ ਦੀ ਲੜਕੀ ਨੂੰ ਸਹੁਰਿਆਂ ਨੇ ਮਾਰ ਦਿੱਤਾ ਹੈ। ਹੰਗਾਮੇ ਦਰਮਿਆਨ ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮ੍ਰਿਤਕ ਔਰਤ ਦੇ ਰਿਸ਼ਤੇਦਾਰ ਅਤੇ ਉਸ ਦੇ ਪਿੰਡ ਦੇ ਹੋਰ ਲੋਕ ਹਰਜਿੰਦਰ ਦੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਟਾਂਡਾ ਆ ਗਏ ਅਤੇ ਲਾਸ਼ ਨੂੰ ਦਾਰਾਪੁਰ ਬਾਈਪਾਸ 'ਤੇ ਗੱਡੀ 'ਚ ਰੱਖ ਕੇ ਹਾਈਵੇਅ 'ਤੇ ਜਾਮ ਲਗਾ ਦਿੱਤਾ। 

ਇਹ ਵੀ ਪੜ੍ਹੋ: ਬੇਅਦਬੀ ਮਾਮਲੇ ਨੂੰ ਲੈ ਕੇ ਸੁਖਬੀਰ ਨੇ ਘੇਰੀ ਪੰਜਾਬ ਸਰਕਾਰ, ਲਾਏ ਵੱਡੇ ਇਲਜ਼ਾਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News